ਐੱਸ ਆਈ ਆਰ: ਚੋਣ ਕਮਿਸ਼ਨ ਤੋਂ ਜਵਾਬ ਤਲਬ
ਸੁਪਰੀਮ ਕੋਰਟ ਨੇ ਅੱਜ ਐੱਮ ਡੀ ਐੱਮ ਕੇ ਦੇ ਸੰਸਥਾਪਕ ਅਤੇ ਸਾਬਕਾ ਰਾਜ ਸਭਾ ਮੈਂਬਰ ਵਾਇਕੋ ਦੀ ਉਸ ਪਟੀਸ਼ਨ ’ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ ਕੀਤਾ ਹੈ, ਜਿਸ ਵਿੱਚ ਤਾਮਿਲਨਾਡੂ ਵਿੱਚ ਵੋਟਰ ਸੂਚੀਆਂ ਦੀ ਐੱਸ ਆਈ ਆਰ ਸਬੰਧੀ ਕਮਿਸ਼ਨ ਦੇ...
Advertisement
ਸੁਪਰੀਮ ਕੋਰਟ ਨੇ ਅੱਜ ਐੱਮ ਡੀ ਐੱਮ ਕੇ ਦੇ ਸੰਸਥਾਪਕ ਅਤੇ ਸਾਬਕਾ ਰਾਜ ਸਭਾ ਮੈਂਬਰ ਵਾਇਕੋ ਦੀ ਉਸ ਪਟੀਸ਼ਨ ’ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ ਕੀਤਾ ਹੈ, ਜਿਸ ਵਿੱਚ ਤਾਮਿਲਨਾਡੂ ਵਿੱਚ ਵੋਟਰ ਸੂਚੀਆਂ ਦੀ ਐੱਸ ਆਈ ਆਰ ਸਬੰਧੀ ਕਮਿਸ਼ਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਅਰਜ਼ੀ 2 ਦਸੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤੀ ਹੈ। ਵਾਇਕੋ ਨੇ ਕਿਹਾ ਕਿ ਇਹ ਨੋਟੀਫਿਕੇਸ਼ਨ ਕਈ ਮੌਲਿਕ ਅਧਿਕਾਰਾਂ ਅਤੇ ਲੋਕ ਪ੍ਰਤੀਨਿਧਤਾ ਕਾਨੂੰਨ ਤੇ ਵੋਟਰ ਰਜਿਸਟ੍ਰੇਸ਼ਨ ਨਿਯਮ ਦੀ ਉਲੰਘਣਾ ਕਰਦਾ ਹੈ।
Advertisement
Advertisement
