ਯੂਪੀ ਦੇ ਕਿਸਾਨਾਂ ਨੂੰ ਲੈ ਕੇ ਗਾਜ਼ੀਪੁਰ ਬਾਰਡਰ ਪੁੱਜੇ ਸਿਰਸਾ

ਕਿਸਾਨਾਂ ਦੀ ਅਪੀਲ ’ਤੇ ਉੱਤਰ ਪ੍ਰਦੇਸ਼ ਗਏ ਸੀ ਮਨਜਿੰਦਰ ਸਿੰਘ ਸਿਰਸਾ

ਯੂਪੀ ਦੇ ਕਿਸਾਨਾਂ ਨੂੰ ਲੈ ਕੇ ਗਾਜ਼ੀਪੁਰ ਬਾਰਡਰ ਪੁੱਜੇ ਸਿਰਸਾ

ਉੱਤਰ ਪ੍ਰਦੇਸ਼ ਦੇ ਕਿਸਾਨ ਗਾਜ਼ੀਪੁਰ ਬਾਰਡਰ ’ਤੇ ਪੁੱਜਦੇ ਹੋਏ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਜਨਵਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉੱਤਰ ਪ੍ਰਦੇਸ਼ ਦੇ ਤਕਰੀਬਨ ਅੱਧੀ ਦਰਜਨ ਜ਼ਿਲ੍ਹਿਆਂ ਜਿਨ੍ਹਾਂ ’ਚ ਬਰੇਲੀ, ਲਖੀਮਪੁਰ ਅਤੇ ਪੀਲੀਭੀਤ ਵੀ ਸ਼ਾਮਲ ਹੈ, ਤੋਂ ਕਿਸਾਨਾਂ ਦਾ ਵੱਡਾ ਜਥਾ ਲੈ ਕੇ ਗਾਜ਼ੀਪੁਰ ਬਾਰਡਰ ਪਹੁੰਚੇ।

ਸ੍ਰੀ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਲਖੀਮਪੁਰ, ਬਰੇਲੀ ਤੇ ਪੀਲੀਭੀਤ ’ਚ ਕਿਸਾਨਾਂ ’ਚ ਵੱਡਾ ਉਤਸ਼ਾਹ ਦੇਖਿਆ ਤੇ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਹੋਇਆ ਸੀ ਜੋ ਗਾਜ਼ੀਪੁਰ ਬਾਰਡਰ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ 26 ਜਨਵਰੀ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣਗੇ ਅਤੇ ਕੇਂਦਰ ਸਰਕਾਰ ’ਤੇ ਤਿੰਨ ਖੇਤੀ ਬਿੱਲ ਵਾਪਸ ਲੈਣ ਲਈ ਦਬਾਅ ਬਣਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਭਰ ਦੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਕਿਉਂਕਿ ਹੁਣ ਅਜਿਹਾ ਕੋਈ ਸੂਬਾ ਨਹੀਂ ਰਿਹਾ, ਜਿੱਥੋਂ ਦੇ ਕਿਸਾਨ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੜਕਾਂ ’ਤੇ ਨਾ ਉਤਰੇ ਹੋਣ। ਉਨ੍ਹਾਂ ਕਿਹਾ ਕਿ ਇਹ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੀਆਂ ਭਵਿੱਖੀ ਪੀੜ੍ਹੀਆਂ ਤਬਾਹ ਕਰਨ ਵਾਲੇ ਹਨ, ਜਿਨ੍ਹਾਂ ਨੂੰ ਫੌਰੀ ਰੱਦ ਕੀਤਾ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਯੂਪੀ ਪੁਲੀਸ ਨੇ ਵੱਡੀ ਮੁਹਿੰਮ ਵਿੱਢੀ ਸੀ ਅਤੇ ਕਿਸਾਨਾਂ ਨੂੰ ਨੋਟਿਸ ਦੇ ਕੇ ਜ਼ਮਾਨਤਾਂ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ। ਇਨ੍ਹਾਂ ਕਿਸਾਨਾਂ ਨੇ ਸ੍ਰੀ ਸਿਰਸਾ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਮਗਰੋਂ ਸ੍ਰੀ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦਾ ਵਫ਼ਦ ਲੈ ਕੇ ਬਰੇਲੀ ਪੁੱਜ ਗਏ ਸੀ। ਇੱਥੇ ਯੂਪੀ ਪੁਲੀਸ ਨੇ ਸ੍ਰੀ ਸਿਰਸਾ ਨੂੰ ਹਿਰਾਸਤ ਵਿੱਚ ਵੀ ਲਿਆ ਸੀ ਪਰ ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਇਕ ਘੰਟੇ ਵਿੱਚ ਰਿਹਾਅ ਵੀ ਕਰ ਦਿੱਤਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All