ਨਵੀਂ ਦਿੱਲੀ: ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਇਹ ਚਾਰਜ ਮੁਖਤਾਰ ਅੱਬਾਸ ਨਕਵੀ ਵੱਲੋਂ ਕੈਬਨਿਟ ਤੋਂ ਅਸਤੀਫ਼ਾ ਦੇਣ ਦੇ ਇੱਕ ਦਿਨ ਬਾਅਦ ਸੰਭਾਲਿਆ ਹੈ। ਨਕਵੀ ਜਿਨ੍ਹਾਂ ਕੋਲ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲਾ ਸੀ, ਨੇ ਸਮ੍ਰਿਤੀ ਇਰਾਨੀ ਨੂੰ ਮੰਤਰਾਲੇ ਦਾ ਵਾਧੂ ਕਾਰਜਭਾਰ ਸੰਭਾਲਣ ’ਤੇ ਵਧਾਈ ਦਿੱਤੀ ਹੈ। ਸ੍ਰਮਿਤੀ ਇਰਾਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਘੱਟ ਗਿਣਤੀਆਂ ਦੀ ਭਲਾਈ ਰਾਹੀਂ ਲਗਾਤਾਰ ਦੇਸ਼ ਸੇਵਾ ਕਰਦੇ ਰਹਿਣਗੇ। -ਪੀਟੀਆਈ