Snow: ਹਿਮਾਚਲ ਪ੍ਰਦੇਸ਼ ਵਿਚ ਬਰਫਬਾਰੀ ਤੋਂ ਬਾਅਦ ਉਤਰੀ ਖੇਤਰ ਵਿੱਚ ਠੰਢ ਵਧੀ
ਕਈ ਥਾਵਾਂ ’ਤੇ ਮਨਫ਼ੀ ਵਿਚ ਪੁੱਜਿਆ ਤਾਪਮਾਨ
Advertisement
ਚੰਡੀਗੜ੍ਹ/ਸ਼ਿਮਲਾ, 10 ਦਸੰਬਰ
Snow: ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਹੋਣ ਤੋਂ ਬਾਅਦ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਠੰਢ ਵਧ ਗਈ ਹੈ। ਇਸ ਕਾਰਨ ਰਾਤਾਂ ਹੋਰ ਠੰਢੀਆਂ ਹੋ ਗਈਆਂ ਹਨ ਤੇ ਘੱਟੋ ਘੱਟ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਲਾਹੌਲ ਸਪਿਤੀ ਦੇ ਤਾਬੋ ’ਚ ਸਭ ਤੋਂ ਘੱਟ ਤਾਪਮਾਨ ਮਨਫ਼ੀ 12.7 ਡਿਗਰੀ ਦਰਜ ਕੀਤਾ ਗਿਆ ਜਦਕਿ ਮਨਾਲੀ ’ਚ ਮਨਫੀ 2.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਸ਼ਿਮਲਾ ਵਿੱਚ ਤਾਪਮਾਨ ਮਨਫੀ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਸੀਤ ਲਹਿਰ ਹੋਰ ਤੇਜ਼ ਹੋ ਸਕਦੀ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਸਰਕਾਰ ਨੇ ਉੱਚੇ ਪਹਾੜੀ ਖੇਤਰਾਂ ਵਿਚ ਸੈਲਾਨੀਆਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਤਾਂ ਕਿ ਉਹ ਸੁਰੱਖਿਅਤ ਯਾਤਰਾ ਕਰ ਸਕਣ।
Advertisement
Advertisement