ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Snowfall: ਕਸ਼ਮੀਰ ਦੇ ਕਈ ਹਿੱਸਿਆਂ ’ਚ ਤਾਜ਼ਾ ਬਰਫ਼ਬਾਰੀ

ਘੱਟੋ-ਘੱਟ ਤਾਪਮਾਨ ’ਚ ਮਾਮੂਲੀ ਵਾਧਾ ਦਰਜ
ਜੰਮੂ ਕਸ਼ਮੀਰ ਦ ਬਾਰਾਮੂਲਾ ਜ਼ਿਲ੍ਹੇ ਵਿੱਚ ਤਾਜ਼ੀ ਬਰਫ਼ਬਾਰੀ ਦੌਰਾਨ ਇੱਕ ਸੜਕ ’ਤੇ ਖੜ੍ਹੇ ਵਾਹਨ। -ਫੋਟੋ: ਪੀਟੀਆਈ
Advertisement
ਸ੍ਰੀਨਗਰ, 27 ਦਸੰਬਰਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਤਾਜ਼ਾ ਬਰਫਬਾਰੀ ਹੋਈ, ਜਦਕਿ ਘਾਟੀ ਵਿੱਚ ਜ਼ਿਆਦਾਤਰ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ’ਚ ਮਾਮੂਲੀ ਵਾਧਾ ਦਰਜ ਕੀਤਾ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਵਿੱਚ ਪੱਛਮੀ ਗੜਬੜੀ ਕਾਰਨ ਘਾਟੀ ਦੇ ਕਈ ਇਲਾਕਿਆਂ ਵਿੱਚ ਹਲਕੀ ਬਰਫਬਾਰੀ ਹੋਈ। ਉਨ੍ਹਾਂ ਦੱਸਿਆ ਕਿ ਗੁਲਮਰਗ ਦੇ ਮਸ਼ਹੂਰ ਸਕੀ ਰਿਜ਼ੋਰਟ, ਸੋਨਮਰਗ ਅਤੇ ਪਹਿਲਗਾਮ ਦੇ ਸੈਰ-ਸਪਾਟਾ ਸਥਾਨ, ਗੁਰੇਜ਼, ਜ਼ੋਜਿਲਾ, ਸਾਧਨਾ ਟਾਪ, ਮੁਗਲ ਰੋਡ ਅਤੇ ਬਾਂਦੀਪੋਰਾ, ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ।

Advertisement

ਉਨ੍ਹਾਂ ਕਿਹਾ ਕਿ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਸ੍ਰੀਨਗਰ, ਗੰਦਰਬਲ, ਅਨੰਤਨਾਗ, ਕੁਲਗਾਮ, ਸ਼ੋਪੀਆਂ ਅਤੇ ਪੁਲਵਾਮਾ ਜ਼ਿਲ੍ਹਿਆਂ ਦੇ ਮੈਦਾਨੀ ਇਲਾਕਿਆਂ ਵਿੱਚ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਤਾਜ਼ਾ ਬਰਫਬਾਰੀ ਕਾਰਨ ਸ਼੍ਰੀਨਗਰ-ਲੇਹ ਹਾਈਵੇਅ ਅਤੇ ਮੁਗਲ ਰੋਡ ਨੂੰ ਬੰਦ ਕਰ ਦਿੱਤਾ ਗਿਆ ਹੈ। -ਪੀਟੀਆਈ

 

 

Advertisement
Show comments