ਟ੍ਰਿਬਿਊਨ ਨਿਊਜ਼ ਸਰਵਿਸ
ਸ਼ਿਮਲਾ/ਸੋਲਨ, 23 ਜਨਵਰੀ
ਸ਼ਿਮਲਾ ਅਤੇ ਇਸ ਦੇ ਆਲੇ-ਦੁਆਲੇ ਸ਼ਨਿਚਰਵਾਰ ਰਾਤ ਤੋਂ ਬਰਫਬਾਰੀ ਹੋ ਰਹੀ ਹੈ। ਹੋਟਲ ਸਨਅਤ ਨੂੰ ਚੰਗੇ ਸੀਜ਼ਨ ਦੀ ਉਮੀਦ ਹੈ ਕਿਉਂਕਿ ਬਰਫਬਾਰੀ ਤੋਂ ਬਾਅਦ ਸੈਲਾਨੀਆਂ ਦੀ ਆਮਦ ਵੱਧ ਸਕਦੀ ਹੈ। ਸੋਲਨ ਵਿੱਚ ਵੀ ਬਰਫ਼ਬਾਰੀ ਹੋਈ ਤੇ ਚੈਲ ਵਿੱਚ ਇਹ ਸੀਜ਼ਨ ਦੀ ਦੂਜੀ ਬਰਫ਼ਬਾਰੀ ਹੈ। ਸ਼ਨਿਚਰਵਾਰ ਸ਼ਾਮ ਤੱਕ ਹਿਮਾਚਲ ਪ੍ਰਦੇਸ਼ ਦੀਆਂ 629 ਸੜਕਾਂ ਬਰਫ਼ਬਾਰੀ ਕਾਰਨ ਬੰਦ ਹੋ ਗਈਆਂ ਤੇ ਅੱਜ ਹੋਰ ਬਰਫ਼ਬਾਰੀ ਹੋਣ ਕਾਰਨ ਇਹ ਗਿਣਤੀ ਵੱਧ ਸਕਦੀ ਹੈ। ਸ਼ਿਮਲਾ ਪੁਲੀਸ ਨੇ ਸੈਲਾਨੀਆਂ ਨੂੰ ਉਚਾਈ ਵਾਲੇ ਖੇਤਰਾਂ ਵਿੱਚ ਨਾ ਜਾਣ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ 0177 2812 344 ਜਾਂ 112 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਹੈ।
ਸ੍ਰੀਨਗਰ: ਕਸ਼ਮੀਰ ਵਾਦੀ ਦੇ ਕਈ ਇਲਾਕਿਆਂ 'ਚ ਐਤਵਾਰ ਨੂੰ ਤਾਜ਼ਾ ਬਰਫਬਾਰੀ ਹੋਈ ਜਦਕਿ ਹੋਰ ਇਲਾਕਿਆਂ 'ਚ ਬਾਰਸ਼ ਦੀਆਂ ਖ਼ਬਰਾਂ ਹਨ। ਇਸ ਕਾਰਨ ਘਾਟੀ ਦੇ ਕਈ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਤਾਜ਼ਾ ਬਰਫ਼ਬਾਰੀ ਕਾਰਨ ਸ੍ਰੀਨਗਰ-ਜੰਮੂ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਖ਼ਰਾਬ ਮੌਸਮ ਕਾਰਨ ਵੈਸ਼ਨੋ ਦੇਵੀ ਧਾਮ ਲਈ ਹੈਲੀਕਾਪਟਰ ਸੇਵਾ ਮੁਲਤਵੀ ਕਰ ਦਿੱਤੀ ਗਈ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ