ਸ੍ਰੀਨਗਰ, 8 ਦਸੰਬਰ
ਕਸ਼ਮੀਰ ਦੇ ਗੁਲਮਰਗ ਸਣੇ ਹੋਰ ਉੱਚੇ ਪਹਾੜੀ ਇਲਾਕਿਆਂ ਵਿੱਚ ਅੱਜ ਦੂਜੇ ਦਿਨ ਵੀ ਬਰਫ਼ਬਾਰੀ ਹੋਈ, ਜਦੋਂਕਿ ਮੈਦਾਨੀ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਬੁੱਧਵਾਰ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਵਿੱਚ ਘੱਟ ਬਰਫ਼ਬਾਰੀ ਹੋਵੇਗੀ। ਉਤਰੀ ਕਸ਼ਮੀਰ ਦੇ ਗੁਲਮਰਗ ਸਣੇ ਵਾਦੀ ਦੇ ਉਚਾਈ ਵਾਲੇ ਕਈ ਪਹਾੜੀ ਖੇਤਰਾਂ ਵਿੱਚ ਦੂਜੇ ਦਿਨ ਸੱਤ ਇੰਚ ਤੱਕ ਤਾਜ਼ਾ ਬਰਫ਼ਬਾਰੀ ਹੋਈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਾਦੀ ਦੇ ਮੈਦਾਨੀ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਭਾਰੀ ਮੀਂਹ ਪੈਣ ਦੀਆਂ ਰਿਪੋਰਟਾਂ ਹਨ। -ਪੀਟੀਆਈ