DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Social Media Ban: ਬੱਚਿਆਂ ਲਈ ਸੋਸ਼ਲ ਮੀਡੀਆ ਐਪਸ ’ਤੇ ਰੋਕ ਲੱਗੇਗੀ

ਬਰਤਾਨੀਆ ਦੇ ਪ੍ਰਧਾਨ ਮੰਤਰੀ ਸਟਾਰਮਰ ਦਾ ਅੈਲਾਨ

  • fb
  • twitter
  • whatsapp
  • whatsapp
featured-img featured-img
ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ।
Advertisement

ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ 16 ਸਾਲ ਤੋਂ ਘਟ ਉਮਰ ਦੇ ਬੱਚਿਆਂ ਦੀ ਖੁਸ਼ੀ ਅਤੇ ਸੁਰੱਖਿਆ ਲਈ ਸੋਸ਼ਲ ਮੀਡੀਆ ਐਪਸ ’ਤੇ ਰੋਕ ਲਗਾਉਣ ਦਾ ਐਲਾਨ ਕੀਤਾ ਹੈ। ਲੰਡਨ ’ਚ 10 ਡਾਊਨਿੰਗ ਸਟਰੀਟ ਤੋਂ ਆਪਣੇ ਸੰਬੋਧਨ ’ਚ ਉਨ੍ਹਾਂ ਕਿਹਾ ਕਿ ਨਾਬਾਲਗ ਬੱਚਿਆਂ ਦਾ ਪਿਤਾ ਅਤੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਇਹ ਸਹੀ ਫ਼ੈਸਲਾ ਹੈ। ਉਨ੍ਹਾਂ ਮੰਨਿਆ ਕਿ ਅਜਿਹੀ ਪਾਬੰਦੀ ਲਗਾਉਣਾ ਇੰਨਾ ਸੌਂਖਾ ਨਹੀਂ ਹੋਵੇਗਾ ਕਿਉਂਕਿ ਦੁਨੀਆ ਦੀਆਂ ਬਹੁਤ ਹੀ ਤਾਕਤਵਰ ਤਕਨਾਲੋਜੀ ਕੰਪਨੀਆਂ ਇਸ ’ਚ ਸ਼ਾਮਲ ਹਨ ਪਰ ਬੱਚਿਆਂ ਦੀ ਸਿਹਤ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਇਹ ਕਦਮ ਜ਼ਰੂਰੀ ਹੈ।

ਸਟਾਰਮਰ ਨੇ ਕਿਹਾ, ‘‘ਅੱਜ ਸਾਡੇ ਮੁਲਕ ਲਈ ਵੱਡਾ ਪਲ ਹੈ। ਇਹ ਸਾਡੇ ਬੱਚਿਆਂ ਅਤੇ ਭਵਿੱਖ ਲਈ ਵੱਡਾ ਕਦਮ ਹੈ ਕਿਉਂਕਿ ਸਰਕਾਰ 16 ਸਾਲ ਤੋਂ ਘਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਹੁੰਚ ’ਤੇ ਪਾਬੰਦੀ ਲਗਾਏਗੀ।’’ ਮਾਪਿਆਂ ਸਮੇਤ ਹੋਰਾਂ ਨਾਲ ਵਿਚਾਰ ਵਟਾਂਦਰੇ ਮਗਰੋਂ ਸਰਕਾਰ ਨੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ, ਬੁਲਿੰਗ ਅਤੇ ਮਾਨਸਿਕ ਤਣਾਅ ਤੋਂ ਬਚਾਉਣ ਲਈ ਟਿਕਟੌਕ, ਸਨੈਪਚੈਟ, ਇੰਸਟਾਗ੍ਰਾਮ ਅਤੇ ਯੂਟਿਊਬ ਵਰਗੇ ਐਪਸ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਸਟਾਰਮਰ ਮੁਤਾਬਕ ਇਹ ਐਪਸ ਨਸ਼ੇ ਵਾਂਗ ਹਨ, ਜੋ ਬੱਚਿਆਂ ਦੀ ਪੜ੍ਹਾਈ ਅਤੇ ਸਿਹਤ ਦਾ ਨੁਕਸਾਨ ਕਰਦੇ ਹਨ। ਇਹ ਕਾਨੂੰਨ ਅਗਲੇ ਸਾਲ ਬਸੰਤ ਰੁੱਤ ਤੱਕ ਲਾਗੂ ਹੋ ਸਕਦਾ ਹੈ ਜਿਸ ਵਿੱਚ ਗੇਮਿੰਗ ਅਤੇ ਲਾਈਵ ਸਟ੍ਰੀਮਿੰਗ ਪਲੈਟਫਾਰਮਾਂ ’ਤੇ ਉਮਰ ਦੀ ਪੁਸ਼ਟੀ ਵੀ ਲਾਜ਼ਮੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਆਸਟਰੇਲੀਆ 16 ਸਾਲ ਤੋਂ ਘਟ ਉਮਰ ਦੇ ਬੱਚਿਆਂ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮਾਂ ਦੀ ਵਰਤੋਂ ’ਤੇ ਰੋਕ ਲਗਾ ਚੁੱਕਿਆ ਹੈ।

Advertisement

Advertisement
Advertisement
×