ਨਵੀਂ ਦਿੱਲੀ: ਦੇਸ਼ ਵਿੱਚ ਸੋਸ਼ਲ ਮੀਡੀਆ ਪਲੈਟਫਾਰਮਾਂ ਲਈ ਸਰਕਾਰ ਵੱਲੋਂ ਤਿੰਨ ਮਹੀਨੇ ਪਹਿਲਾਂ ਜਾਰੀ ਕੀਤੇ ਗਏ ਕਾਨੂੰਨੀ ਨਿਯਮਾਂ ਦੀ ਪਾਲਣਾ ਲਈ ਥੋੜੇ ਹੀ ਦਿਨ ਬਚੇ ਹਨ ਤੇ ਇਨ੍ਹਾਂ ਨਿਯਮਾਂ ਨੂੰ ਆਪਣੇ ਕਈ ਅਕਾਊਂਟਾਂ ਵਿੱਚ ਅਜੇ ਤੱਕ ਲਾਗੂ ਨਾ ਕੀਤੇ ਜਾਣ ਕਾਰਨ ਟਵਿੱਟਰ ਤੇ ਫੇਸਬੁੱਕ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਹੋ ਗਏ ਹਨ। ਸਰਕਾਰੀ ਸੂਤਰਾਂ ਅਨੁਸਾਰ ਇਹ ਨਿਯਮ 25 ਫਰਵਰੀ ਨੂੰ ਭਾਰਤੀ ਗਜ਼ਟ ਵਿੱਚ ਨੋਟੀਫਾਈ ਕੀਤੇ ਗਏ ਸਨ ਤੇ ਇਨ੍ਹਾਂ ਨੂੰ ਸੋਸ਼ਲ ਮੀਡੀਆ ਪਲੈਟਫਾਰਮਾਂ ਵੱਲੋਂ ਮੰਗਲਵਾਰ ਤੱਕ ਲਾਗੂ ਕਰਨਾ ਲਾਜ਼ਮੀ ਸੀ ਪਰ ਫਿਲਹਾਲ ਅਜਿਹਾ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਜਾਰੀ ਨਵੇਂ ਕਾਨੂੰਨੀ ਨਿਯਮ 26 ਮਈ ਤੋਂ ਲਾਗੂ ਹੋ ਜਾਣਗੇ। -ਏਜੰਸੀ