ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਸਾਰੇ ਡਿਜੀਟਲ ਮੀਡੀਆ ਅਤੇ ਓਟੀਟੀ ਪਲੈਟਫਾਰਮਾਂ ਨੂੰ ਇਕੋ ਜਿਹੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ, ਪਰ ਉਨ੍ਹਾਂ ਨੂੰ ਭਾਰਤੀ ਕਾਨੂੰਨਾਂ ਦੀ ਪਾਲਣਾ ਕਰਨੀ ਹੋਵੇਗੀ। ਗ੍ਰਹਿ ਮੰਤਰਾਲੇ ਨੇ ਇੱਕ ਟਵੀਟ ’ਚ ਕਿਹਾ, ‘ਸਾਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਭਾਰਤੀ ਕਾਨੂੰਨ ਮੰਨਣੇ ਪੈਣਗੇ। ਅੱਜ ਐਲਾਨੇ ਗਏ ਨਵੇਂ ਨਿਯਮ ਸੋਸ਼ਲ ਮੀਡੀਆ ਵਰਤੋਕਾਰਾਂ ਨੂੰ ਸੰਸਥਾਗਤ ਨਿਵਾਰਨ ਪ੍ਰਣਾਲੀ ਰਾਹੀਂ ਹੋਰ ਤਾਕਤ ਦੇਣਗੇ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਉਣਗੇ।’
-ਪੀਟੀਆਈ