ਅੱਲੜਾਂ ਲਈ ਸੋਸ਼ਲ ਮੀਡੀਆ ’ਤੇ ਲੱਗੇਗੀ ਪਾਬੰਦੀ
ਆਸਟਰੇਲੀਆ ਦੀ ਸਰਕਾਰ ਨੇ ਕਿਹਾ ਹੈ ਕਿ ਅਗਲੇ ਮਹੀਨੇ ਨਿਰਧਾਰਤ ਸਮੇਂ ਤੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਰੋਕ ਲੱਗੇਗੀ; ਹਾਲਾਂਕਿ ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਸਿਡਨੀ ਦੇ ‘ਡਿਜੀਟਲ...
Advertisement
ਆਸਟਰੇਲੀਆ ਦੀ ਸਰਕਾਰ ਨੇ ਕਿਹਾ ਹੈ ਕਿ ਅਗਲੇ ਮਹੀਨੇ ਨਿਰਧਾਰਤ ਸਮੇਂ ਤੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਰੋਕ ਲੱਗੇਗੀ; ਹਾਲਾਂਕਿ ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਸਿਡਨੀ ਦੇ ‘ਡਿਜੀਟਲ ਫ੍ਰੀਡਮ ਪ੍ਰਾਜੈਕਟ’ ਨੇ ਕਿਹਾ ਕਿ ਉਨ੍ਹਾਂ ਹਾਈ ਕੋਰਟ ਵਿੱਚ ਸਰਕਾਰ ਦੇ 10 ਨਵੰਬਰ ਤੋਂ ਲਾਗੂ ਹੋਣ ਵਾਲੇ ਫੈਸਲੇ ਵਿਰੁੱਧ ਚੁਣੌਤੀ ਦਿੱਤੀ ਹੈ, ਜਿਸ ਵਿੱਚ 16 ਸਾਲ ਤੋਂ ਘੱਟ ਉਮਰ ਦੇ ਆਸਟਰੇਲੀਆਈ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਖ਼ਾਸ ਪਲੇਟਫਾਰਮਾਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਡਿਜੀਟਲ ਫ੍ਰੀਡਮ ਪ੍ਰਾਜੈਕਟ ਦੇ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਨੌਜਵਾਨਾਂ ਦੇ ਆਜ਼ਾਦੀ ਨਾਲ ਜਿਊਣ ਦੇ ਅਧਿਕਾਰ ’ਤੇ ਸਿੱਧਾ ਹਮਲਾ ਹੈ। ਇਸ ਦੇ ਬਾਵਜੂਦ ਸੰਚਾਰ ਮੰਤਰੀ ਅਨਿਕਾ ਵੇਲਜ਼ ਨੇ ਕਿਹਾ ਕਿ ਉਹ ਕਾਨੂੰਨੀ ਚੁਣੌਤੀਆਂ ਤੋਂ ਨਹੀਂ ਡਰਨਗੇ। ਸਰਕਾਰ ਆਪਣੇ ਫੈਸਲੇ ’ਤੇ ਅਟੱਲ ਹੈ।
Advertisement
Advertisement
