ਨਵੀਂ ਦਿੱਲੀ, 17 ਜੁਲਾਈ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਗ਼ੈਰ-ਸਰਕਾਰੀ ਸੰਗਠਨਾਂ ਨੂੰ ਤੀਜੀ ਲਹਿਰ ਤੋਂ ਬਚਾਅ ਲਈ ਸਮਾਜ ’ਚ ਕਰੋਨਾ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜਿਕ ਸੰਸਥਾਵਾਂ ਇਸ ਸਬੰਧੀ ਸਰਕਾਰ ਅਤੇ ਲੋਕਾਂ ਦਰਮਿਆਨ ਇੱਕ ਪੁਲ ਵਾਂਗ ਕੰਮ ਕਰ ਸਕਦੀਆਂ ਹਨ। ਸ੍ਰੀ ਬਿਰਲਾ ਨੇ ਇਨ੍ਹਾਂ ਸੰਗਠਨਾਂ ਵੱਲੋਂ ਉਨ੍ਹਾਂ ਲੋਕਾਂ ਲਈ ਰੁਜ਼ਗਾਰ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ, ਜਿਹੜੇ ਕਰੋਨਾ ਮਹਾਮਾਰੀ ਕਾਰਨ ਆਪਣੀਆਂ ਨੌਕਰੀਆਂ ਗੁਆ ਚੁੱਕੇ ਹਨ। ਦਿੱਲੀ ਰੋਟਰੀ ਕਲੱਬ ਦੇ ਇੱਕ ਸਮਾਗਮ ਮੌਕੇ ਵਰਚੁਅਲ ਸੰਬੋਧਨ ਕਰਦਿਆਂ ਲੋਕ ਸਭਾ ਸਪੀਕਰ ਬਿਰਲਾ ਨੇ ਕਿਹਾ, ‘ਭਵਿੱਖੀ ਚੁਣੌਤੀਆਂ ਦੇ ਟਾਕਰੇ ਲਈ ਸਾਨੂੰ ਛੋਟੇ ਕਸਬਿਆਂ ਅਤੇ ਸ਼ਹਿਰਾਂ ’ਚ ਢੁਕਵਾਂ ਸਿਹਤ ਸੰਭਾਲ ਢਾਂਚਾ ਵਿਕਸਿਤ ਕਰਨਾ ਪਵੇਗਾ।
-ਪੀਟੀਆਈ