ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਮਾਰਚ
ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਸ਼ਹੀਦਾਂ ਨਾਲ ਸਬੰਧਤ ਇਤਿਹਾਸਕ ਸਥਾਨਾਂ ਸੁਨਾਮ, ਖਟਕੜਕਲਾਂ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸਰਾਭਾ, ਜਲਿਆਂਵਾਲਾ ਬਾਗ, ਹੁਸੈਨੀਵਾਲਾ, ਸ੍ਰੀ ਚਮਕੌਰ ਸਾਹਿਬ ਤੋਂ ਮਿੱਟੀ ਇਕੱਠੀ ਕਰਕੇ ਸਿੰਘੂ ਤੇ ਟਿਕਰੀ ਬਾਰਡਰਾਂ ’ਤੇ ਲਿਆਂਦੀ ਗਈ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਲਗਾਈਆਂ ਸਟੇਜਾਂ ‘ਤੇ ਮਿੱਟੀ ਨੂੰ ਸੁਸ਼ੋਭਿਤ ਕੀਤਾ ਗਿਆ ਤੇ ਹਾਜ਼ਰ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਕਿਸਾਨ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਬੁਲਾਰਿਆਂ ਨੇ ਕਿਹਾ ਭਾਰਤ ਜਮਹੂਰੀ ਮੁਲਕ ਹੈ ਤੇ ਇਥੇ ਇਤਿਹਾਸ ਗਵਾਹ ਹੈ ਕਿ ਲੋਕਾਂ ਦੇ ਏਕੇ ਨੇ ਹਰ ਸੰਘਰਸ਼ ਜਿੱਤਿਆ ਹੈ।