Soldier injured in Poonch district:ਬਾਰੂਦੀ ਸੁਰੰਗ ਫਟਣ ਕਾਰਨ ਜਵਾਨ ਜ਼ਖ਼ਮੀ
ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਵਧਾਈ
Advertisement
ਜੰਮੂ, 21 ਜਨਵਰੀ
ਇੱਥੋਂ ਦੇ ਪੁਣਛ ਜ਼ਿਲ੍ਹੇ ’ਚ ਅੱਜ ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ਫਟਣ ਕਾਰਨ ਫੌਜ ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਇਹ ਜਵਾਨ ਗਸ਼ਤ ਕਰਨ ਵਾਲੇ ਇੱਕ ਦਸਤੇ ’ਚ ਸ਼ਾਮਲ ਸੀ, ਜਿਸ ਵੱਲੋਂ ਕ੍ਰਿਸ਼ਨਾ ਘਾਟੀ ਸੈਕਟਰ ’ਚ ਗਲਤੀ ਨਾਲ ਬਾਰੂਦੀ ਸੁਰੰਗ ’ਤੇ ਪੈਰ ਰੱਖ ਦਿੱਤਾ ਗਿਆ ਤੇ ਬਾਰੂਦੀ ਸੁਰੰਗ ਫਟਣ ਕਾਰਨ ਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਤੇ ਮੁੱਢਲੀ ਸਹਾਇਤਾ ਦਿੱਤੀ ਗਈ। ਦੂਜੇ ਪਾਸੇ ਫੌਜ ਤੇ ਪੁਲੀਸ ਨੇ ਗਣਤੰਤਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਵਧਾ ਦਿੱਤੀ ਹੈ ਤੇ ਕਈ ਥਾਵਾਂ ’ਤੇ ਸ਼ੱਕੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ।-ਪੀਟੀਆਈ
Advertisement
Advertisement