ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ੌਜੀਆਂ ਨੇ ਅਤਿਵਾਦੀਆਂ ਨੂੰ ਧਰਮ ਕਾਰਨ ਨਹੀਂ, ਸਗੋਂ ਕਰਤੂਤਾਂ ਕਾਰਨ ਮਾਰਿਆ: ਰਾਜਨਾਥ

ਰੱਖਿਆ ਮੰਤਰੀ ਨੇ ਅਪਰੇਸ਼ਨ ਸਿੰਧੂਰ ਦੌਰਾਨ ਸਰਹੱਦੀ ਖੇਤਰ ਦੇ ਲੋਕਾਂ ਦੀ ਹਥਿਆਰਬੰਦ ਬਲਾਂ ਨੂੰ ਸਹਿਯੋਗ ਦੇਣ ਲੲੀ ਕੀਤੀ ਸ਼ਲਾਘਾ
ਜੋਧਪੁਰ ਵਿੱਚ ਰੱਖਿਆ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ। ਨਾਲ ਹਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ। -ਫੋਟੋ: ਪੀਟੀਆਈ
Advertisement

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਅਪਰੇਸ਼ਨ ਸਿੰਧੂਰ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤੀ ਸੈਨਾ ਨੇ ਪਾਕਿਸਤਾਨ ਦੇ ਕਾਇਰਾਨਾ ਹਮਲਿਆਂ ਦਾ ‘ਮੂੰਹ-ਤੋੜ ਜਵਾਬ’ ਦਿੱਤਾ। ਉਨ੍ਹਾਂ ਕਿਹਾ, ‘ਸਾਡੇ ਫ਼ੌਜੀਆਂ ਨੇ ਅਤਿਵਾਦੀਆਂ ਨੂੰ ਉਨ੍ਹਾਂ ਦੇ ਧਰਮ ਦੇ ਆਧਾਰ ’ਤੇ ਨਹੀਂ, ਸਗੋਂ ਉਨ੍ਹਾਂ ਦੇ ਕੰਮਾਂ ਕਰਕੇ ਮਾਰਿਆ।’’

ਇੱਥੇ ਇੱਕ ਸਮਾਰੋਹ ਦੌਰਾਨ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਨੂੰ ਸਹਿਯੋਗ ਦੇਣ ਲਈ ਸਰਹੱਦੀ ਖੇਤਰ ਦੇ ਲੋਕਾਂ ਦੀ ਸ਼ਲਾਘਾ ਕੀਤੀ।

Advertisement

ਰੱਖਿਆ ਮੰਤਰੀ ਨੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਉਨ੍ਹਾਂ ਫ਼ੌਜ ਮੁਖੀਆਂ ਨੂੰ ਸੱਦ ਕੇ ਪੁੱਛਿਆ ਕਿ ਕੀ ਉਹ ਕਾਰਵਾਈ ਲਈ ਤਿਆਰ ਹਨ। ਉਨ੍ਹਾਂ ਕਿਹਾ, ‘‘ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਜਵਾਬ ਦਿੱਤਾ, ‘ਅਸੀਂ ਕਿਸੇ ਵੀ ਕਾਰਵਾਈ ਲਈ ਤਿਆਰ ਹਾਂ।’ ਇਹ ਭਾਰਤ ਹੈ। ਪ੍ਰਧਾਨ ਮੰਤਰੀ ਨੇ ਜ਼ਰੂਰੀ ਨਿਰਦੇਸ਼ ਦਿੱਤੇ।’’

ਉਨ੍ਹਾਂ ਕਿਹਾ, ‘‘ਯੋਜਨਾਬੱਧ ਢੰਗ ਨਾਲ ਮਿਥੇ ਟਿਕਾਣਿਆਂ ਨੂੰ ਸਹੀ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ। ਸਾਡੀਆਂ ਫ਼ੌਜਾਂ ਨੂੰ ਸਾਰੇ ਸਰਹੱਦੀ ਖੇਤਰਾਂ ਤੋਂ ਪੂਰਾ ਸਮਰਥਨ ਮਿਲਿਆ। ਭਾਰਤ ਇੱਕ ਅਜਿਹਾ ਦੇਸ਼ ਹੈ, ਜੋ ਨਾ ਸਿਰਫ਼ ਆਪਣੀਆਂ ਸਰਹੱਦਾਂ ਦੇ ਅੰਦਰ ਲੋਕਾਂ ਨੂੰ ਮੈਂਬਰ ਮੰਨਦਾ ਹੈ, ਸਗੋਂ ਦੁਨੀਆ ਭਰ ਦੇ ਲੋਕਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਮੰਨਦਾ ਹੈ।’’

ਉਨ੍ਹਾਂ ਕਿਹਾ, ‘‘ਭਾਰਤ ਜਾਤ ਜਾਂ ਧਰਮ ਦੇ ਆਧਾਰ ’ਤੇ ਵਿਤਕਰਾ ਨਹੀਂ ਕਰਦਾ। ਹਾਲਾਂਕਿ, ਅਤਿਵਾਦੀਆਂ ਨੇ ਲੋਕਾਂ ਨੂੰ ਉਨ੍ਹਾਂ ਦੇ ਧਰਮ ਦੀ ਪਛਾਣ ਕਰਨ ਤੋਂ ਬਾਅਦ ਮਾਰਿਆ। ਸਾਡੇ ਸੈਨਿਕਾਂ ਨੇ ਅਤਿਵਾਦੀਆਂ ਨੂੰ ਧਰਮ ਦੇ ਆਧਾਰ ’ਤੇ ਨਹੀਂ ਸਗੋਂ ਉਨ੍ਹਾਂ ਦੇ ਕੰਮਾਂ ਕਾਰਨ ਮਾਰਿਆ।’’

ਸਮਾਰੋਹ ਦੌਰਾਨ ਸਿੱਖਿਆ ਖੇਤਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਆਈ ਹੈ, ਜੋ ਦੇਸ਼ ਨੂੰ ਨਵੀਆਂ ਬੁਲੰਦੀਆਂ ਛੂਹਣ ਵਿੱਚ ਮਦਦ ਕਰੇਗੀ।

ਅਪਰੇਸ਼ਨ ਸਿੰਧੂਰ ਮਗਰੋਂ ਪਾਕਿਸਤਾਨ ਨੇ ਗੋਡੇ ਟੇਕੇ: ਚੌਹਾਨ

ਭੋਪਾਲ: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਇੱਥੇ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਤੋਂ ਬਾਅਦ ਪਾਕਿਸਤਾਨ ਨੇ ਗੋਡੇ ਟੇਕੇ। ਪਾਕਿਸਤਾਨ ਇਸ ਡਰੋਂ ਕਿ ਭਾਰਤ ਹਵਾਈ ਅੱਡੇ ਤਬਾਹ ਕਰਨ ਤੋਂ ਬਾਅਦ ਉਨ੍ਹਾਂ ਦੇ ਪਰਮਾਣੂ ਬੇਸ ਦੇ ਨੇੜੇ ਪਹੁੰਚ ਜਾਵੇਗਾ, ਹੱਥ ਜੋੜ ਕੇ ਗੱਲਬਾਤ ਲਈ ਅੱਗੇ ਆਇਆ। ਚੌਹਾਨ ਨੇ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਤਣਾਅ ਖ਼ਤਮ ਕਰਨ ’ਚ ਕਿਸੇ ਵਿਦੇਸ਼ੀ ਦੇਸ਼ ਦੀ ਭੂਮਿਕਾ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ। ਭਾਰਤ ਨੇ ਪਹਿਲਗਾਮ ਅਤਿਵਾਦੀ ਹਮਲੇ ਖ਼ਿਲਾਫ਼ ਇਸ ਸਾਲ ਮਈ ਵਿੱਚ ‘ਅਪਰੇਸ਼ਨ ਸਿੰਧੂਰ’ ਤਹਿਤ ਫ਼ੌਜੀ ਕਾਰਵਾਈ ਸ਼ੁਰੂ ਕੀਤੀ ਸੀ।

ਸ਼ਿਵਰਾਜ ਚੌਹਾਨ ਨੇ ਭੁਪਾਲ ਸਥਿਤ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਆਈਐੱਸਈਆਰ) ਦੇ 12ਵੇਂ ਕਾਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਅਸੀਂ ਦੁਸ਼ਮਣੀ ਨਹੀਂ ਰੱਖਦੇ। ਤੁਸੀਂ ‘ਅਪਰੇਸ਼ਨ ਸਿੰਧੂਰ’ ਦੇਖਿਆ ਹੈ। ਅਸੀਂ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕੀਤਾ। ਅਸੀਂ ਪਹਿਲਾਂ ਉਨ੍ਹਾਂ ਦੀ ਫ਼ੌਜ ਜਾਂ ਨਾਗਰਿਕ ਟਿਕਾਣਿਆਂ ’ਤੇ ਹਮਲਾ ਨਹੀਂ ਕੀਤਾ। ਇਸੇ ਦੌਰਾਨ ਸ੍ਰੀ ਚੌਹਾਨ ਨੇ ਕਿਹਾ ਕਿ ਦੇਸ਼ ਨੇ ਕਿਸਾਨਾਂ ਦੇ ਹਿੱਤ ਵਿੱਚ ਖੇਤੀਬਾੜੀ ਉਪਜ ਦੀ ਦਰਾਮਦ ਦੀ ਆਗਿਆ ਦੇਣ ਦੀਆਂ ਮੰਗਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਨੇ ਕੌਮੀ ਹਿੱਤ ਵਿੱਚ ਫ਼ੈਸਲਾ ਲਿਆ ਹੈ ਕਿ ਦੇਸ਼ ਕਿਸਾਨਾਂ ਅਤੇ ਮਛੇਰਿਆਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗਾ। -ਪੀਟੀਆਈ

Advertisement