ਪਣਜੀ (ਗੋਆ), 28 ਅਗਸਤ
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਕਿਹਾ ਕਿ ਸਾਰੀਆਂ ਲੋੜੀਂਦੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਅਦਾਕਾਰਾ ਸੋਨਾਲੀ ਫੋਗਾਟ ਮੌਤ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਜਾਵੇਗਾ। ਸ੍ਰੀ ਸਾਵੰਤ ਨੇ ਕਿਹਾ, ‘ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੇਰੇ ਨਾਲ ਗੱਲ ਕੀਤੀ ਅਤੇ ਮਾਮਲੇ ਦੀ ਪੂਰੀ ਜਾਂਚ ਦੀ ਬੇਨਤੀ ਕੀਤੀ। ਉਹ ਚਾਹੁੰਦੇ ਹਨ ਕਿ ਪਰਿਵਾਰ ਦੇ ਮੈਂਬਰਾਂ ਦੁਆਰਾ ਕੀਤੀ ਅਪੀਲ ਦੇ ਮੱਦੇਨਜ਼ਰ ਮਾਮਲੇ ਦੀ ਜਾਂਚ ਸੀਬੀਆਈ ਆਪਣੇ ਹੱਥ ਵਿੱਚ ਲਵੇ। ਮੈਨੂੰ ਇਸ ’ਤੇ ਭੋਰਾ ਇਤਰਾਜ਼ ਨਹੀਂ, ਜੇ ਲੋੜ ਪਈ ਤਾਂ ਗੋਆ ਸਰਕਾਰ ਅਗਲੀ ਜਾਂਚ ਲਈ ਕੇਸ ਨੂੰ ਸੀਬੀਆਈ ਨੂੰ ਸੌਂਪ ਦੇਵੇਗੀ।’