ਚੰਡੀਗੜ੍ਹ, 27 ਅਗਸਤ
ਭਾਜਪਾ ਆਗੂ ਸੋਨਾਲੀ ਫੋਗਾਟ ਦੀ ਮੌਤ ਬਾਰੇ ਸੀਬੀਆਈ ਤੋਂ ਜਾਂਚ ਕਰਵਾਉਣ ਲਈ ਹਰਿਆਣਾ ਸਰਕਾਰ ਨੇ ਗੋਆ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੋਨਾਲੀ ਫੋਗਾਟ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੰਗ ਸਬੰਧੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਇਥੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਸੋਨਾਲੀ ਫੋਗਾਟ ਦੀ ਭੈਣ ਰੁਪੇਸ਼ ਨੇ ਦੱਸਿਆ ਕਿ ਮੁੱਖ ਮੰਤਰੀ ਖੱਟਰ ਨੇ ਸੀਬੀਆਈ ਜਾਂਚ ਤੇ ਇਨਸਾਫ ਦਾ ਭਰੋਸਾ ਦਿੱਤਾ ਹੈ। -ਏਐੱਨਆਈ