ਨਵੀਂ ਦਿੱਲੀ, 10 ਅਪਰੈਲਕਾਂਗਰਸ ਮੁਖੀ ਸੋਨੀਆ ਗਾਂਧੀ ਨੇ ਦੇਸ਼ ਭਰ ਵਿਚ ਕਰੋਨਾ ਟੀਕਿਆਂ ਦੀ ਘਾਟ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਹਾਰਾਸ਼ਟਰ, ਪੰਜਾਬ ਤੇ ਛਤੀਸਗੜ੍ਹ ਦੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਹਾਲਾਤ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਮੀਟਿੰਗ ਦੌਰਾਨ ਸ੍ਰੀਮਤੀ ਗਾਂਧੀ ਨੇ ਕਿਹਾ ਕਿ ਕੇਂਦਰ ਕਰੋਨਾ ਟੀਕਿਆਂ ਦੀ ਇਕ ਪਾਸੇ ਤਾਂ ਬਰਾਮਦ ਕਰ ਰਿਹਾ ਹੈ ਪਰ ਦੂਜੇ ਪਾਸੇ ਕਈ ਸੂਬਿਆਂ ਵਿਚ ਕਰੋਨਾ ਟੀਕਿਆਂ ਦਾ ਪੂਰਾ ਸਟਾਕ ਨਹੀਂ ਭੇਜਿਆ ਜਾ ਰਿਹਾ। ਉਨ੍ਹਾਂ ਕੇਂਦਰ ਸਰਕਾਰ ’ਤੇ ਮੌਜੂਦਾ ਹਾਲਾਤ ਨਾਲ ਸਹੀ ਢੰਗ ਨਾਲ ਨਾ ਨਜਿੱਠਣ ਦੇ ਦੋਸ਼ ਲਾਏ।-ਪੀਟੀਆਈ