ਨਵੀਂ ਦਿੱਲੀ, 28 ਜੂਨ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਨਾਮਜ਼ਦਗੀ ਦਾਖ਼ਲ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਆਸ ਜਤਾਈ ਕਿ ਜੇਕਰ ਸਿਨਹਾ ਰਾਸ਼ਟਰਪਤੀ ਚੋਣਾਂ ਵਿੱਚ ਜੇਤੂ ਰਹਿੰਦੇ ਹਨ ਤਾਂ ਉਹ ਬਿਨਾਂ ਕਿਸੇ ਡਰ ਅਤੇ ਦਬਾਅ ਤੋਂ ਕੰਮ ਕਰਦਿਆਂ ਸੰਵਿਧਾਨਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਗੇ। ਸੋਨੀਆ ਗਾਂਧੀ ਨੇ ਸਿਨਹਾ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਰਾਸ਼ਟਰਪਤੀ ਚੋਣਾਂ ਵਿੱਚ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵਧਾਈ। ਕਾਂਗਰਸ ਪਾਰਟੀ ਅਤੇ ਮੇਰੀ ਤਰਫ਼ੋਂ ਅਸੀਂ ਤੁਹਾਨੂੰ ਸ਼ੁੱਭਕਾਮਨਾਵਾਂ ਦਿੰਦੇ ਹਾਂ। ਜੇਤੂ ਰਹਿਣ ’ਤੇ ਤੁਸੀਂ ਇਸ ਸਰਵਉੱਚ ਅਹੁਦੇ ’ਤੇ ਬਿਨਾਂ ਕਿਸੇ ਡਰ ਅਤੇ ਦਬਾਅ ਦੇ ਕੰਮ ਕਰੋਗੇ। -ਪੀਟੀਆਈ