ਸੋਨੀਆ ਵੱਲੋਂ ਫਲਸਤੀਨ ਮੁੱਦੇ ’ਤੇ ਸਰਕਾਰ ਦੀ ਆਲੋਚਨਾ
ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਫਲਸਤੀਨ ਦੇ ਮੁੱਦੇ ’ਤੇ ਮੋਦੀ ਸਰਕਾਰ ਦੇ ਰੁਖ਼ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਨੂੰ ਅਗਵਾਈ ਦਾ ਪ੍ਰਮਾਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਖਾਮੋਸ਼ੀ ਤੋਂ ਉਸ ਦਾ ਪ੍ਰਤੀਕਰਮ...
Advertisement
ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਫਲਸਤੀਨ ਦੇ ਮੁੱਦੇ ’ਤੇ ਮੋਦੀ ਸਰਕਾਰ ਦੇ ਰੁਖ਼ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਨੂੰ ਅਗਵਾਈ ਦਾ ਪ੍ਰਮਾਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਖਾਮੋਸ਼ੀ ਤੋਂ ਉਸ ਦਾ ਪ੍ਰਤੀਕਰਮ ਝਲਕਦਾ ਹੈ ਅਤੇ ਉਸ ਨੇ ਮਨੁੱਖਤਾ ਤੇ ਨੈਤਿਕਤਾ ਨੂੰ ਲਾਂਭੇ ਕਰ ਦਿੱਤਾ ਹੈ। ਉਨ੍ਹਾਂ ਅੰਗਰੇਜ਼ੀ ਅਖ਼ਬਾਰ ‘ਦਿ ਹਿੰਦੂ’ ’ਚ ਲਿਖੇ ਲੇਖ ਵਿੱਚ ਕਿਹਾ ਕਿ ਸਰਕਾਰ ਦੇ ਕਦਮ ਮੁੱਖ ਤੌਰ ’ਤੇ ਭਾਰਤ ਦੇ ਸੰਵਿਧਾਨਕ ਕਦਰਾਂ-ਕੀਮਤਾਂ ਜਾਂ ਉਸ ਦੇ ਰਣਨੀਤਕ ਹਿੱਤਾਂ ਦੀ ਬਜਾਏ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੱਜੀ ਦੋਸਤੀ ਤੋਂ ਪ੍ਰੇਰਿਤ ਪ੍ਰਤੀਤ ਹੁੰਦੇ ਹਨ। ਸੋਨੀਆ ਨੇ ਕਿਹਾ, ‘‘ਨਿੱਜੀ ਕੂਟਨੀਤੀ ਦੀ ਇਹ ਸ਼ੈਲੀ ਕਦੇ ਵੀ ਸਵੀਕਾਰਨਯੋਗ ਨਹੀਂ ਹੈ ਅਤੇ ਇਹ ਭਾਰਤ ਦੀ ਵਿਦੇਸ਼ ਨੀਤੀ ਦਾ ਮਾਰਗਦਰਸ਼ਕ ਨਹੀਂ ਹੋ ਸਕਦੀ ਹੈ। -ਪੀਟੀਆਈ
Advertisement
Advertisement
×