ਨਵੀਂ ਦਿੱਲੀ, 23 ਅਗਸਤ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਇਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਰਾਸ਼ਟਰਪਤੀ ਭਵਨ ਨੇ ਟਵੀਟ ਕੀਤਾ, ‘ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’