ਨਵੀਂ ਦਿੱਲੀ, 31 ਅਗਸਤ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮਾਤਾ ਪਾਓਲਾ ਮਾਇਨੋ ਦਾ ਸ਼ਨਿਚਰਵਾਰ ਨੂੰ ਇਟਲੀ ਵਿੱਚ ਦੇਹਾਂਤ ਹੋ ਗਿਆ ਅਤੇ ਮੰਗਲਵਾਰ ਨੂੰ ਉਨ੍ਹਾਂ ਦਾ ਸਸਕਾਰ ਕੀਤਾ ਗਿਆ ਹੈ। ਸੋਨੀਆ ਗਾਂਧੀ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 23 ਅਗਸਤ ਨੂੰ ਇਟਲੀ ਗਏ ਸਨ। ਏਆਈਸੀਸੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਪਹਿਲਾਂ ਹੀ ਵਿਦੇਸ਼ ਗਏ ਹੋਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕਾਂਗਰਸ ਆਗੂ ਕਮਲ ਨਾਥ ਨੇ ਸੋਨੀਆ ਗਾਂਧੀ ਨਾਲ ਹਮਦਰਦੀ ਪ੍ਰਗਟਾਈ ਹੈ। -ਪੀਟੀਆਈ