ਸੋਨੀਪਤ ਦੀ ਅਦਾਲਤ ਨੇ ਨੌਦੀਪ ਕੌਰ ਨੂੰ ਜ਼ਮਾਨਤ ਦਿੱਤੀ : The Tribune India

ਸੋਨੀਪਤ ਦੀ ਅਦਾਲਤ ਨੇ ਨੌਦੀਪ ਕੌਰ ਨੂੰ ਜ਼ਮਾਨਤ ਦਿੱਤੀ

ਸੋਨੀਪਤ ਦੀ ਅਦਾਲਤ ਨੇ ਨੌਦੀਪ ਕੌਰ ਨੂੰ ਜ਼ਮਾਨਤ ਦਿੱਤੀ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 12 ਫਰਵਰੀ

ਮਜ਼ਦੂਰ ਆਗੂ ਨੌਦੀਪ ਕੌਰ ਨੂੰ ਸੋਨੀਪਤ ਦੀ ਜ਼ਿਲ੍ਹਾ ਅਦਾਲਤ ਨੇ ਇਕ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ ਪਰ ਹੋਰ ਮਾਮਲਿਆਂ ਕਾਰਨ ਉਹ ਫਿਲਹਾਲ ਜੇਲ੍ਹ ਵਿੱਚ ਰਹੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਨੌਦੀਪ ਕੌਰ ਵਿਰੁੱਧ ਤਿੰਨ ਮਾਮਲੇ ਦਰਜ ਹੋਏ ਹਨ, ਜਿਨ੍ਹਾਂ 'ਚੋਂ ਦਸੰਬਰ 2020 ਦੇ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਮਿਲੀ ਹੈ। ਸਾਲ 2021 'ਚ ਦਰਜ ਮਾਮਲੇ ਵਿੱਚ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਇਸ 'ਤੇ ਛੇਤੀ ਹੀ ਸੁਣਵਾਈ ਹੋਵੇਗੀ। ਸ੍ਰੀ ਸਿਰਸਾ ਨੇ ਆਸ ਪ੍ਰਗਟਾਈ ਕਿ ਨੌਦੀਪ ਕੌਰ ਅਗਲੇ ਹਫ਼ਤੇ ਤੱਕ ਜੇਲ੍ਹ 'ਚੋਂ ਰਿਹਾਅ ਹੋ ਜਾਵੇਗੀ। ਉਧਰ ਮਜ਼ਦੂਰ ਅਧਿਕਾਰ ਸੰਗਠਨ ਦੀ ਕਾਰਕੁਨ ਨਵਦੀਪ ਕੌਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੰਘੂ ਬਾਰਡਰ ’ਤੇ ਦਸਤਖ਼ਤ ਮੁਹਿੰਮ ਚਲਾਈ ਗਈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All