ਮਮਤਾ ਦੇ ਗੋਆ ਵਿੱਚ ਲੱਗੇ ਹੋਰਡਿੰਗਾਂ ’ਤੇ ਕਾਲਖ਼ ਪੋਚੀ

ਟੀਐੱਮਸੀ ਵੱਲੋਂ ਘਟਨਾ ਦੀ ਨਿਖੇਧੀ, ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ

ਮਮਤਾ ਦੇ ਗੋਆ ਵਿੱਚ ਲੱਗੇ ਹੋਰਡਿੰਗਾਂ ’ਤੇ ਕਾਲਖ਼ ਪੋਚੀ

ਗੋਆ ਵਿੱਚ ਮਮਤਾ ਦੇ ਪੋਸਟਰਾਂ ’ਤੇ ਫੇਰੀ ਗਈ ਕਾਲੀ ਸਿਆਹੀ।

ਪਣਜੀ, 27 ਅਕਤੂਬਰ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਗੋਆ ਦੌਰੇ ਤੋਂ ਪਹਿਲਾਂ ਉਸ ਦੇ ਸੂਬੇ ਵਿੱਚ ਲੱਗੇ ਕਈ ਹੋਰਡਿੰਗਾਂ ’ਤੇ ਕਾਲਖ ਪੋਚ ਦਿੱਤੀ ਗਈ। ਤ੍ਰਿਣਮੂਲ ਕਾਂਗਰਸ ਨੇ ਇਸ ਕਾਰਵਾਈ ਦੀ ਅੱਜ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਤੋਂ ਭਾਜਪਾ ਦੀ ‘ਅਸਹਿਣਸ਼ੀਲਤਾ’ ਦਾ ਪਤਾ ਚੱਲਦਾ ਹੈ। ਤੱਟੀ ਸੂਬੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ। ਟੀਐੱਮਸੀ ਸੂਬੇ ਵਿੱਚ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਹੈ। ਚੋਣ ਪ੍ਰਚਾਰ ਲਈ ਪਾਰਟੀ ਸੁਪਰੀਮੋ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਗੋਆ ਦਾ ਦੌਰਾ ਕਰਨਾ ਹੈ।

ਭਾਜਪਾ ਨੇ ਐਤਵਾਰ ਨੂੰ ਦਾਅਵਾ ਕੀਤਾ ਸੀ ਕਿ ਤ੍ਰਿਣਮੂਲ ਕਾਂਗਰਸ ਦੀ ਗੋਆ ਇਕਾਈ ਨੇ ਟਵਿੱਟਰ ’ਤੇ ਇੱਕ ਕਾਰਟੂਨ ਸਾਂਝਾਂ ਕੀਤਾ ਸੀ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਮਮਤਾ ਬੈਨਰਜੀ ਆਪਣੇ ਪੈਰਾਂ ਨਾਲ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਸਾਵੰਤ ਦੇ ਦਫ਼ਤਰ ਨੇ ਇੱਕ ਬਿਆਨ ਵਿੱਚ ਦਾਅਵਾ ਕੀਤਾ ਸੀ ਕਿ ਟੀਐੱਮਸੀ ਦਾ ਇਹ ਟਵੀਟ ਤੁਰੰਤ ਹਟਾ ਦਿੱਤਾ ਗਿਆ ਸੀ। ਸੀਐੱਮਓ ਨੇ ਇਸ ਟਵੀਟ ਦਾ ਸਕ੍ਰੀਨ ਸ਼ਾਟ ਸਾਂਝਾ ਕੀਤਾ ਹੈ।

ਟੀਐੱਮਸੀ ਦੇ ਰਾਜ ਸਭਾ ਮੈਂਬਰ ਡੈਰੇਕ ਓਬ੍ਰਾਇਨ ਨੇ ਕਿਹਾ, ‘‘ਇਹ (ਦੇਸ਼ ਦੀ ਮੌਜੂਦਾ) ਇਕਲੌਤੀ ਮਹਿਲਾ ਮੁੱਖ ਮੰਤਰੀ ਦੀ ਬੇਇੱਜ਼ਤੀ ਹੈ। ਸਾਨੂੰ ਪਤਾ ਹੈ ਕਿ ਇਹ ਗੋਆ ਦੀ ਰਵਾਇਤ ਨਹੀਂ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਜਿਹਾ ਕਰਕੇ ਸਥਾਨਕ ਕਾਰੋਬਾਰੀਆਂ ਨੂੰ ਨੁਕਸਾਨ ਪਹੁੰਚਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਹੋਰਡਿੰਗ ਦਾ ਭੁਗਤਾਨ ਪੱਲਿਓਂ ਕਰਨਾ ਪਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All