Advertisement
ਸ੍ਰੀਨਗਰ/ਜੰਮੂ, 20 ਜਨਵਰੀ
ਜੰਮੂ ਕਸ਼ਮੀਰ ਦੇ ਸੋਪੋਰ ਇਲਾਕੇ ਵਿੱਚ ਦਹਿਸ਼ਤਗਰਦਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿੱਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੋਪੋਰ ਪੁਲੀਸ ਜ਼ਿਲ੍ਹੇ ਦੇ ਜਾਲੂਰਾ ਗੁੱਜਰਪਟੀ ’ਚ ਦਹਿਸ਼ਤਗਰਦਾਂ ਦੇ ਟਿਕਾਣੇ ਨੇੜੇ ਮੁਕਾਬਲੇ ਦੌਰਾਨ ਹੋਈ ਗੋਲੀਬਾਰੀ ’ਚ ਜਵਾਨ ਜ਼ਖਮੀ ਹੋ ਗਿਆ ਅਤੇ ਮੁਕਾਬਲੇ ਵਾਲੀ ਥਾਂ ਤੋਂ ਬਾਹਰ ਕੱਢਣ ਦੌਰਾਨ ਉਸ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਮੁਤਾਬਕ ਸੁਰੱਖਿਆ ਬਲਾਂ ਨੂੰ ਐਤਵਾਰ ਨੂੰ ਦਹਿਸ਼ਤਗਰਦਾਂ ਦੇ ਇੱਕ ਟਿਕਾਣੇ ਦਾ ਪਤਾ ਲੱਗਾ ਅਤੇ ਇਸ ਦੌਰਾਨ ਹੋਈ ਗੋਲੀਬਾਰੀ ਕਾਰਨ ਫੌਜ ਨੇ ਉੱਥੇ ਘੇਰਾਬੰਦੀ ਕੀਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਰਾਤ ਸਮੇਂ ਜਾਲੂਰਾ ਗੁੱਜਰਪਟੀ ’ਚ ਪੂਰੀ ਨਿਗਰਾਨੀ ਰੱਖੀ ਅਤੇ ਅੱਜ ਸਵੇਰੇ ਇਲਾਕੇ ’ਚ ਸ਼ੱਕੀ ਦਹਿਸ਼ਤਗਰਦਾਂ ਦੀ ਭਾਲ ਲਈ ਮੁਹਿੰਮ ਤੇਜ਼ ਕਰ ਦਿੱਤੀ। ਇਸ ਦੌਰਾਨ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲੀਸ ਨੇ ਵਾਦੀ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ।
Advertisement
Advertisement
Advertisement
×