ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ’ਚ ਬੀਆਰਐੱਸ ਆਗੂ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਸੁਣਵਾਈ 24 ਮਈ ਲਈ ਮੁਲਤਵੀ ਕਰ ਦਿੱਤੀ। ਉਸ ਦਿਨ ਈਡੀ ਦੇ ਭ੍ਰਿਸ਼ਟਾਚਾਰ ਕੇਸ ’ਚ ਮੰਗੀ ਗਈ ਜ਼ਮਾਨਤ ਅਰਜ਼ੀ ’ਤੇ ਵੀ ਸੁਣਵਾਈ ਹੋਵੇਗੀ। ਈਡੀ ਦੇ ਕੇਸ ’ਚ ਕਵਿਤਾ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ’ਚ ਬਕਾਇਆ ਪਈ ਹੈ। ਹਾਈ ਕੋਰਟ ਨੇ ਕਵਿਤਾ ਵੱਲੋਂ ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਪਾਈ ਪਟੀਸ਼ਨ ’ਤੇ ਵੀ ਸੀਬੀਆਈ ਤੋਂ ਜਵਾਬ ਮੰਗਿਆ ਹੈ। -ਪੀਟੀਆਈ