ਕੋਲਕਾਤਾ: ਸਦਾਬਹਾਰ ਅਦਾਕਾਰ ਸੌਮਿਤਰਾ ਚੈਟਰਜੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਹਸਪਤਾਲ ਦੇ ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ’ਚ ਕੁਝ ਸੁਧਾਰ ਹੋਇਆ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਇੱਕ ਡਾਕਟਰ ਨੇ ਕਿਹਾ ਕਿ ਪਿਛਲੇ 22 ਦਿਨਾਂ ਤੋਂ ਆਈਸੀਯੂ ਵਿੱਚ ਦਾਖਲ 85 ਸਾਲਾਂ ਚੈਟਰਜੀ ਦੀ ਹਾਲਤ ਪਿਛਲੇ ਚਾਰ ਦਿਨਾਂ ਤੋਂ ਸਥਿਰ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਬੁਖਾਰ ਨਹੀਂ ਹੈ, ਬਲੱਡ ਪ੍ਰੈੱਸ਼ਰ ਵੀ ਠੀਕ ਹੈ ਤੇ ਬਾਕੀ ਅੰਗ ਵੀ ਠੀਕ ਢੰਗ ਨਾਲ ਕੰਮ ਕਰ ਰਹੇ ਹਨ। ਦੱਸਣਯੋਗ ਹੈ ਕਿ ਸ੍ਰੀ ਚੈਟਰਜੀ ਪਿਛਲੇ ਇੱਕ ਹਫ਼ਤੇ ਤੋਂ ਬੇਹੋਸ਼ ਹਨ। -ਪੀਟੀਆਈ