ਪੈਸੇ ਲੈ ਕੇ ਅਪਰਾਧੀਆਂ ਨੂੰ ਟਿਕਟਾਂ ਦੇ ਰਹੀ ਹੈ ਸਪਾ: ਯੋਗੀ

ਪੈਸੇ ਲੈ ਕੇ ਅਪਰਾਧੀਆਂ ਨੂੰ ਟਿਕਟਾਂ ਦੇ ਰਹੀ ਹੈ ਸਪਾ: ਯੋਗੀ

ਗਾਜ਼ੀਆਬਾਦ, 17 ਜਨਵਰੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਕਿਹਾ ਕਿ ਸਮਾਜਵਾਦੀ ਪਾਰਟੀ ਪੈਸੇ ਲੈ ਕੇ ਅਪਰਾਧੀਆਂ ਨੂੰ ਟਿਕਟਾਂ ਦੇ ਰਹੀ ਹੈ। ਯੋਗੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਅਪਰਾਧੀਆਂ ਨੂੰ ਨੱਥ ਪਾ ਕੇ ਖ਼ੌਫ਼ ਮੁਕਤ ਮਾਹੌਲ ਯਕੀਨੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ, ਜਿਹੜੀ ਅਪਰਾਧਿਆਂ ਦੀ ਪੁਸ਼ਤ ਪਨਾਹੀ ਕਰਦੀ ਰਹੀ ਹੈ, ਨੇ ਹੁਣ ਕਈ ਅਸੈਂਬਲੀ ਹਲਕਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਤੇ ਪੇਸ਼ੇਵਰ ਮੁਜਰਮਾਂ ਨੂੰ ਟਿਕਟਾਂ ਦਿੱਤੀਆਂ ਹਨ। ਯੋਗੀ ਨੇ ਕਿਹਾ ਕਿ ਸਪਾ ਨੇ ਪੱਛਮੀ ਯੂਪੀ ਵਿੱਚ ਕੈਰਾਨਾ, ਮੁਜ਼ੱਫਰਨਗਰ, ਸਿਆਨਾ, ਬੁਲੰਦਸ਼ਹਿਰ ਤੇ ਲੋਨੀ ਵਿੱਚ ਅਪਰਾਧੀਆਂ ਨੂੰ ਟਿਕਟਾਂ ਦੇ ਕੇ ਸਮਾਜ ਵਿਰੋਧੀ ਅਨਸਰਾਂ ਨਾਲ ਆਪਣੇ ਗੱਠਜੋੜ ਤੋਂ ਪਰਦਾ ਚੁੱਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਪਾ ਨੇ ਜਿਨ੍ਹਾਂ ਲੋਕਾਂ ਨੂੰ ਟਿਕਟ ਦਿੱਤੀ ਹੈ, ਉਹ ਖੇਤਰ ਵਿੱਚੋਂ ਲੋਕਾਂ ਦੀ ਹਿਜਰਤ ਤੇ ਫਿਰਕੂ ਦੰਗਿਆਂ ਲਈ ਜ਼ਿੰਮੇਵਾਰ ਹਨ। ਯੋਗੀ ਇਥੇ ਸੰਤੋਸ਼ ਹਸਪਤਾਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਬਰੀ ਕਬਜ਼ੇ ਕਰਨ ਵਾਲਿਆਂ ਨੂੰ ਦਲਿਤਾਂ ਤੇ ਦਬੇ ਕੁਚਲੇ ਲੋਕਾਂ ਦੀਆਂ ਜ਼ਮੀਨਾਂ ’ਚੋਂ ਬਾਹਰ ਕੱਢਿਆ ਹੈ। ਉਨ੍ਹਾਂ ਕਿਹਾ ਕਿ ਵਪਾਰੀ ਤੇ ਕਾਰੋਬਾਰੀ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਹੇਠ ਖੁ਼ਦ ਨੂੰ ਸੁਰੱਖਿਅਤ ਮਹਿਸੂਸ ਕਰਨ ਲੱਗੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਪੂਰੇ ਬਹੁਮਤ ਨਾਲ ਮੁੜ ਯੂਪੀ ਵਿੱਚ ਸਰਕਾਰ ਬਣਾਏਗੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All