DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ੍ਰੀ ਆਨੰਦਪੁਰ ਸਾਹਿਬ ‘ਹੈਰੀਟੇਜ ਸਟ੍ਰੀਟ’ ਪ੍ਰਾਜੈਕਟ ਠੰਢੇ ਬਸਤੇ ’ਚ

ਐੱਸ ਜੀ ਪੀ ਸੀ ਵੱਲੋਂ ਪ੍ਰਾਜੈਕਟ ’ਚ ਬਦਲਾਅ ਦੀ ਮੰਗ ਤੋਂ ਬਾਅਦ ਸੈਰ-ਸਪਾਟਾ ਵਿਭਾਗ ਨੇ ਫ਼ੈਸਲਾ ਕੀਤਾ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ‘ਹੈਰੀਟੇਜ ਸਟ੍ਰੀਟ’ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਹੈ। ਸੂਤਰਾਂ ਨੇ ‘ਟ੍ਰਿਬਿਊਨ’ ਪ੍ਰਕਾਸ਼ਨ ਸਮੂਹ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਵੱਲੋਂ ਪ੍ਰਾਜੈਕਟ ਦੇ ਮੂਲ ਸੰਕਲਪ ਵਿੱਚ ਵੱਡੀਆਂ ਤਬਦੀਲੀਆਂ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਭਾਗ ਨੇ ਇਸ ਨੂੰ ਠੱਪ ਕਰਨ ਦਾ ਫ਼ੈਸਲਾ ਕੀਤਾ ਹੈ।

ਐੱਸ ਜੀ ਪੀ ਸੀ ਅਧਿਕਾਰੀਆਂ ਨੇ ਮੰਗ ਕੀਤੀ ਸੀ ਕਿ ਹੈਰੀਟੇਜ ਸਟ੍ਰੀਟ ਵਿੱਚ ਉਲੀਕੇ ਗਏ ਪ੍ਰਵੇਸ਼ ਦੁਆਰ ਨੂੰ ਹਟਾ ਦਿੱਤਾ ਜਾਵੇ। ਉਨ੍ਹਾਂ ਦੀ ਦਲੀਲ ਸੀ ਕਿ ਇਹ ਗੇਟ ਮੁੱਖ ਸੜਕ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਵਿੱਚ ਅੜਿੱਕਾ ਬਣੇਗਾ। ਸ਼੍ਰੋਮਣੀ ਕਮੇਟੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਸਫ਼ੈਦ ਸੰਗਮਰਮਰ ਵਿਛਾਉਣ ਦੇ ਵੀ ਖ਼ਿਲਾਫ਼ ਸੀ। ਐੱਸ ਜੀ ਪੀ ਸੀ ਅਧਿਕਾਰੀ ਚਾਹੁੰਦੇ ਹਨ ਸੀ ਕਿ ਤਖ਼ਤ ਸਾਹਿਬ ਨੂੰ ਜਾਣ ਵਾਲੀ ਸੜਕ ਪਹਿਲਾਂ ਵਾਂਗ ਵਾਹਨਾਂ ਦੀ ਆਵਾਜਾਈ ਦੇ ਯੋਗ ਬਣੀ ਰਹੇ ਅਤੇ ਇਸ ਨੂੰ ਪੈਦਲ ਮਾਰਗ ਵਿੱਚ ਨਾ ਬਦਲਿਆ ਜਾਵੇ। ਇਨ੍ਹਾਂ ਸੱਭਿਆਚਾਰਕ ਅਤੇ ਤਕਨੀਕੀ ਇਤਰਾਜ਼ਾਂ ਕਾਰਨ ਸੈਰ-ਸਪਾਟਾ ਵਿਭਾਗ ਨੇ ਫ਼ਿਲਹਾਲ ਇਸ ਅਹਿਮ ਪ੍ਰਾਜੈਕਟ ਨੂੰ ਅੱਗੇ ਨਾ ਵਧਾਉਣ ਦਾ ਫ਼ੈਸਲਾ ਕੀਤਾ ਹੈ।

Advertisement

ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਐੱਸ ਜੀ ਪੀ ਸੀ ਵੱਲੋਂ ਸੁਝਾਈਆਂ ਤਬਦੀਲੀਆਂ ਦਾ ਮਤਲਬ ਸੀ ਕਿ ਅਸਲ ਸੰਕਲਪ ਦਾ ਲਗਪਗ 90 ਫ਼ੀਸਦੀ ਹਿੱਸਾ ਬਦਲਣਾ ਪੈਣਾ ਸੀ। ਸੂਤਰਾਂ ਅਨੁਸਾਰ, ਕਿਉਂਕਿ ਇਹ ਤਬਦੀਲੀਆਂ ਪ੍ਰਾਜੈਕਟ ਦੇ ਮੂਲ ਸਰੂਪ ਨਾਲ ਪੂਰੀ ਤਰ੍ਹਾਂ ਸਮਝੌਤਾ ਕਰਨ ਵਰਗੀਆਂ ਸਨ, ਇਸ ਲਈ ਵਿਭਾਗ ਨੇ ਪ੍ਰਾਜੈਕਟ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

Advertisement

ਬਦਲਵੀਂ ਥਾਂ ਹੈਰੀਟੇਜ ਸਟ੍ਰੀਟ ਬਣਾਉਣ ਦੀ ਯੋਜਨਾ: ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਪੁਸ਼ਟੀ ਕੀਤੀ ਹੈ ਕਿ ਹੈਰੀਟੇਜ ਸਟ੍ਰੀਟ ਪ੍ਰਾਜੈਕਟ ਨੂੰ ਬੰਦ ਕਰ ਦਿੱਤਾ ਗਿਆ ਹੈ। ਐੱਸ ਜੀ ਪੀ ਸੀ ਦੇ ਸੁਝਾਅ ਕਾਰਨ ਅਸਲ ਡਿਜ਼ਾਈਨ ਦਾ 90 ਫ਼ੀਸਦੀ ਹਿੱਸਾ ਪ੍ਰਭਾਵਿਤ ਹੋ ਰਿਹਾ ਸੀ। ਅਜਿਹਾ ਕਰਨਾ ਸੰਭਵ ਨਹੀਂ ਸੀ, ਇਸ ਲਈ ਅਸੀਂ ਹੁਣ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਿਸੇ ਬਦਲਵੀਂ ਥਾਂ ’ਤੇ ਹੈਰੀਟੇਜ ਸਟ੍ਰੀਟ ਬਣਾਉਣ ਦੀ ਯੋਜਨਾ ਬਣਾ ਰਹੇ ਹਾਂ। ਉਨ੍ਹਾਂ ਹੋਰ ਕਿਹਾ, ‘‘ਅਸੀਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਜਾਣ ਵਾਲੀ ਸੜਕ ’ਤੇ ਹੈਰੀਟੇਜ ਸਟ੍ਰੀਟ ਵਿਕਸਤ ਕਰ ਸਕਦੇ ਹਾਂ। ਇਹ ਸੜਕ ਸਰਕਾਰੀ ਮਲਕੀਅਤ ਵਾਲੀ ਹੈ।’’

Advertisement
×