ਨਵੀਂ ਦਿੱਲੀ, 30 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 10 ਨਵੰਬਰ ਨੂੰ ਸੁਣਵਾਈ ਕਰੇਗੀ ਜਿਸ ਤਹਤਿ ਮਥੁਰਾ ਦੀ ਇੱਕ ਅਦਾਲਤ ਵਿੱਚ ਲੰਬਤਿ ਸ੍ਰੀਕਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਸਬੰਧੀ ਸਾਰੇ ਮਾਮਲਿਆਂ ਨੂੰ ਹਾਈ ਕੋਰਟ ਨੇ ਆਪਣੇ ਕੋਲ ਤਬਦੀਲ ਕਰ ਲਿਆ ਸੀ। ਜਸਟਿਸ ਸੰਜੈ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਸ਼ਾਹੀ ਈਦਗਾਹ ਮਸਜਿਦ ਪ੍ਰਬੰਧਨ ਕਮੇਟੀ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਤੈਅ ਕੀਤੀ ਹੈ। -ਪੀਟੀਆਈ