ਜੰਮੂ, 12 ਜੁਲਾਈ
ਸ੍ਰੀਨਗਰ ਦੇ ਲਾਲ ਬਾਜ਼ਾਰ ਖੇਤਰ ਵਿਚ ਅੱਜ ਦਹਿਸ਼ਤਗਰਦਾਂ ਨੇ ਨਾਕੇ ’ਤੇ ਤਾਇਨਾਤ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਈਆਂ ਜਿਸ ਕਾਰਨ ਤਿੰਨ ਜਣੇ ਜ਼ਖਮੀ ਹੋ ਗਏ। ਜ਼ਖ਼ਮੀ ਪੁਲੀਸ ਮੁਲਾਜ਼ਮਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਏਐਸਆਈ ਮੁਸ਼ਤਾਕ ਅਹਿਮਦ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ੇਰੇ ਇਲਾਜ ਹਨ। ਦੂਜੇ ਪਾਸੇ ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ ਤੇ ਦਹਿਸ਼ਤਗਰਦਾਂ ਦੀ ਭਾਲ ਕੀਤੀ ਜਾ ਰਹੀ ਹੈ।
ਕਸ਼ਮੀਰ ਜ਼ੋਨ ਦੀ ਪੁਲੀਸ ਨੇ ਟਵਿੱਟਰ ’ਤੇ ਪੋਸਟ ਨਸ਼ਰ ਕਰਦਿਆਂ ਦੱਸਿਆ ਕਿ ਏਐਸਆਈ ਮੁਸ਼ਤਾਕ ਅਹਿਮਦ ਸ਼ਹੀਦੀ ਪ੍ਰਾਪਤ ਕਰ ਗਿਆ ਹੈ, ਇਸ ਦੌਰਾਨ ਦੋ ਹੋਰ ਜਵਾਨ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਪੁਲੀਸ ਜਵਾਨ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਖ਼ਮੀ ਪੁਲੀਸ ਮੁਲਾਜ਼ਮਾਂ ਦੀ ਪਛਾਣ ਫਿਆਜ਼ ਅਹਿਮਦ ਤੇ ਅਬੂ ਬਾਕਰ ਵਜੋਂ ਹੋਈ ਹੈ। -ਪੀਟੀਆਈ