ਸ੍ਰੀਨਗਰ, 21 ਅਕਤੂਬਰ
ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਬਿੂਬਾ ਮੁਫ਼ਤੀ ਨੂੰ ਇੱਥੋਂ ਦੇ ਉੱਚ ਸੁਰੱਖਿਆ ਵਾਲੇ ਗੁਪਕਾਰ ਇਲਾਕੇ ਵਿਚਲਾ ਸਰਕਾਰੀ ਬੰਗਲਾ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਦੱਸਿਆ, ‘ਮੈਨੂੰ ਫੇਅਰ ਵਿਊ ਤੋਂ ਬੇਦਖਲੀ ਦਾ ਨੋਟਿਸ ਕੁਝ ਦਿਨ ਪਹਿਲਾਂ ਦਿੱਤਾ ਗਿਆ ਸੀ। ਇਹ ਹੈਰਾਨੀਜਨਕ ਨਹੀਂ ਹੈ ਅਤੇ ਉਮੀਦ ਅਨੁਸਾਰ ਹੈ।’