ਸ੍ਰੀਨਗਰ, 8 ਮਈ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (ਐੱਲਈਟੀ) ਦੇ ਪਾਕਿਸਤਾਨੀ ਅਤਿਵਾਦੀ(ਹੈਦਰ) ਸਮੇਤ ਦੋ ਅਤਿਵਾਦੀ ਮਾਰੇ ਗਏ| ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਿਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋਇਆ।