ਕੋਲਕਾਤਾ, 3 ਅਗਸਤ
ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਪੱਛਮੀ ਬੰਗਾਲ ਦੇ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਅਤੇ ਉਸ ਦੀ ਸਹਿਯੋਗੀ ਅਰਪਿਤਾ ਮੁਖਰਜੀ ਨੂੰ ਐੱਸਐੱਸਸੀ ਘੁਟਾਲਾ ਮਾਮਲੇ ਵਿੱਚ ਤਿੰਨ ਦਿਨਾਂ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਅਦਾਲਤ ਤੋਂ ਚੈਟਰਜੀ ਲਈ ਚਾਰ ਦਿਨ ਅਤੇ ਮੁਖਰਜੀ ਲਈ ਤਿੰਨ ਦਿਨ ਦੀ ਹਿਰਾਸਤ ਮੰਗੀ ਸੀ। ਕੇਂਦਰੀ ਜਾਂਚ ਏਜੰਸੀ ਵੱਲੋਂ ਪਿਛਲੇ ਮਹੀਨੇ ਇਨ੍ਹਾਂ ਦੇ ਅਪਾਰਟਮੈਂਟਾਂ ਵਿੱਚ ਕਰੋੜਾਂ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਬਰਾਮਦ ਕੀਤਾ ਗਿਆ ਸੀ। ਉਹ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਪੰਜ ਅਗਸਤ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। -ਪੀਟੀਆਈ