ਨਵੀਂ ਦਿੱਲੀ: ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਵੀਰਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੋਨਾ ਵੈਕਸੀਨ ਦੀਆਂ ਵਾਧੂ ਖੁਰਾਕਾਂ ਸੂਬੇ ਨੂੰ ਦੇਣ ਦੀ ਬੇਨਤੀ ਕੀਤੀ ਹੈ। ਪਿਛਲੇ ਮਹੀਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਕੌਮੀ ਰਾਜਧਾਨੀ ਦੇ ਆਪਣੇ ਪਹਿਲੇ ਦੌਰੇ ’ਤੇ ਆਏ ਸਟਾਲਿਨ ਨੇ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਤਾਮਿਲ ਨਾਡੂ ’ਚ ਕੇਂਦਰ ਸਰਕਾਰ ਦਾ ਵੈਕਸੀਨ ਉਤਪਾਦਨ ਕੇਂਦਰ ਖੋਲ੍ਹਿਆ ਜਾਵੇ। ਸਟਾਲਿਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਹੈ। -ਪੀਟੀਆਈ