ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਪਾਲ ਸਿੰਘ ਵੱਲੋਂ ਨਜ਼ਰਬੰਦੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼

ਚੰਡੀਗੜ੍ਹ (ਟਨਸ): ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ...
Advertisement

ਚੰਡੀਗੜ੍ਹ (ਟਨਸ):

ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ ਨੇ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ ਨਿਰਦੇਸ਼ ਜਾਰੀ ਕਰੇ। ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਉਸ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਉਸ ਨੂੰ ਵੱਡੇ ਰਾਜਨੀਤਿਕ ਮੁੱਦਿਆਂ ’ਤੇ ਸੂਬਾ ਅਤੇ ਕੇਂਦਰ ਸਰਕਾਰਾਂ ਵਿਰੁੱਧ ਆਵਾਜ਼ ਉਠਾਉਣ ਲਈ ਸਜ਼ਾ ਦਿੱਤੀ ਗਈ ਹੈ ਤੇ ਉਸ ਨੂੰ ਜਮਹੂਰੀ ਹੱਕਾਂ ਤੋਂ ਵਾਂਝਾ ਕੀਤਾ ਗਿਆ ਹੈ।

Advertisement

Advertisement
Tags :
amritpal singhDibrugarh JailPunjabi News