ਨਵੀਂ ਦਿੱਲੀ, 19 ਜੂਨ
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸਾਰੇ ਰਾਜਾਂ ਨੂੰ ਕੋਵਿਡ-19 ਦੇ ਮਰੀਜ਼ਾਂ ਦੀ ਢੁਕਵੀਂ ਦੇਖਭਾਲ ਯਕੀਨੀ ਬਣਾਉਣ ਲਈ ਹਸਪਤਾਲਾਂ ਦੀ ਨਿਗਰਾਨੀ ਲਈ ਮਾਹਿਰਾਂ ਦੀ ਟੀਮ ਬਣਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਹਾ ਕਿ ਸਾਰੇ ਰਾਜਾਂ ਵਿੱਚ ਕਰੋਨਾ ਟੈਸਟ ਫੀਸ ਇਕਸਾਰ ਹੋਵੇ। ਦੇਸ਼ ਦੀ ਸਰਵਉੱਚ ਅਦਾਲਤ ਨੇ ਇਸ ਦੇ ਨਾਲ ਕਿਹਾ ਕਿ ਉਹ ਮਰੀਜ਼ਾਂ ਦੀ ਦੇਖਭਾਲ ਦੀ ਨਿਗਰਾਨੀ ਯਕੀਨੀ ਬਣਾਉਣ ਲਈ ਹਸਪਤਾਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਹੁਕਮ ਦੀ ਦੇ ਸਕਦੀ ਹੈ।