ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਦਮ ਚੁੱਕੇ ਜਾਣ: ਪ੍ਰਿਯੰਕਾ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਦਖਲ ਦੇਣ ਦੀ ਮੰਗ ਕਰਦਿਆਂ ‘ਧੁਆਂਖੀ ਧੁੰਦ’ ਨਾਲ ਨਜਿੱਠਣ ਲਈ ਕਦਮ ਚੁੱਕਣ...
Advertisement
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਦਖਲ ਦੇਣ ਦੀ ਮੰਗ ਕਰਦਿਆਂ ‘ਧੁਆਂਖੀ ਧੁੰਦ’ ਨਾਲ ਨਜਿੱਠਣ ਲਈ ਕਦਮ ਚੁੱਕਣ ਦੀ ਅਪੀਲ ਕੀਤੀ। ਕਾਂਗਰਸ ਦੀ ਜਨਰਲ ਸਕੱਤਰ ਨੇ ਐਕਸ ’ਤੇ ਕਿਹਾ, ‘‘ਇਹ ਸਮਾਂ ਹੈ ਕਿ ਅਸੀਂ ਸਾਰੇ ਇਕੱਠੇ ਹੋਈਏ, ਭਾਵੇਂ ਸਾਡੀਆਂ ਸਿਆਸੀ ਮਜਬੂਰੀਆਂ ਕੁਝ ਵੀ ਹੋਣ। ਕੇਂਦਰ ਤੇ ਰਾਜ ਸਰਕਾਰਾਂ ਨੂੰ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਅਸੀਂ ਸਾਰੇ ਇਸ ਭਿਆਨਕ ਸਥਿਤੀ ਨੂੰ ਘਟਾਉਣ ਲਈ ਜੋ ਵੀ ਕਾਰਵਾਈ ਕਰਨ ਲਈ ਚੁਣਦੇ ਹਾਂ, ਉਸ ਦੀ ਹਮਾਇਤ ਤੇ ਸਹਿਯੋਗ ਕਰਾਂਗੇ।’’
Advertisement
Advertisement
