ਨਵੀਂ ਦਿੱਲੀ, 24 ਨਵੰਬਰ
ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਐੱਨਸੀਆਰ ਰਾਜਾਂ ਨੂੰ ਹਵਾ ਵਿੱਚ ਸੁਧਾਰ ਨੂੰ ਯਕੀਨੀ ਬਣਾਉਣ ਲਈ ਚੁੱਕੇ ਕਦਮਾਂ ਕੁਝ ਦਿਨਾਂ ਲਈ ਹੋਰ ਜਾਰੀ ਰੱਖਣ ਲਈ ਕਿਹਾ ਹੈ। ਅਦਾਲਤ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜਦੋਂ ਹਾਲਾਤ ਗੰਭੀਰ ਹੋ ਜਾਂਦਾ ਹੈ ਤਾਂ ਅਸੀਂ ਕਦਮ ਚੁੱਕਦੇ ਹਾਂ। ਇਸ ਨਾਲ ਦੇਸ਼ ਕੌਮਾਂਤਰੀ ਪੱਧਰ ’ਤੇ ਕੀ ਸੁਨੇਹਾ ਦੇ ਰਿਹਾ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੀ ਵਿਸ਼ੇਸ਼ ਬੈਂਚ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਲਈ ਪ੍ਰਦੂਸ਼ਨ ਰੋਕਣ ਲਈ ਚੁੱਕੇ ਕਦਮ ਜਾਰੀ ਰੱਖੋ ਤੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸੋਮਵਾਰ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਦੌਰਾਨ ਜੇਕਰ ਪ੍ਰਦੂਸ਼ਣ 100 (ਏਕਿਊਆਈ) ਹੋ ਜਾਂਦਾ ਹੈ ਤਾਂ ਕੁਝ ਪਾਬੰਦੀਆਂ ਹਟਾਈਆਂ ਜਾ ਸਕਦੀਆਂ ਹਨ।