ਲਖਨਊ, 15 ਮਾਰਚ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਕਿਹਾ ਕਿ ਮੌਜੂਦਾ ‘ਚਮਚਾ ਯੁੱਗ’ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਮਿਸ਼ਨ ’ਤੇ ਡਟੇ ਰਹਿਣਾ ਵੱਡੀ ਗੱਲ ਹੈ ਪਰ ਬਸਪਾ ਆਪਣੇ ਅੰਦੋਲਨ ਦੇ ਦਮ ’ਤੇ ਇਸ ਮਿਸ਼ਨ ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਇਹ ਗੱਲ ਇੱਥੇ ਬਸਪਾ ਸੰਸਥਾਪਕ ਕਾਂਸ਼ੀ ਰਾਮ ਦੀ ਜਯੰਤੀ ‘ਤੇ ਉਨ੍ਹਾਂ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮੌਕੇ ਕਹੀ।