ਲਖਨਊ, 15 ਫਰਵਰੀ
ਉਤਰ ਪ੍ਰਦੇਸ਼ ਵਿਚ ਤੀਜੇ ਪੜਾਅ ਲਈ ਪੈਣ ਵਾਲੀਆਂ ਵੋਟਾਂ ਲਈ ਚੋਣ ਮਾਹੌਲ ਗਰਮਾ ਗਿਆ ਹੈ। ਅੱਜ ਕਰਹਲ ਵਿਚ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਐਸ ਪੀ ਸਿੰਘ ਬਘੇਲ ਦੇ ਕਾਫਲੇ ’ਤੇ ਪਥਰਾਅ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਦੀ ਕਾਰ ਦਾ ਸ਼ੀਸ਼ਾ ਟੁੱਟ ਗਿਆ ਪਰ ਉਨ੍ਹਾਂ ਦਾ ਬਚਾਅ ਹੋ ਗਿਆ। ਉਹ ਇਸ ਹਲਕੇ ਤੋਂ ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਖਿਲਾਫ਼ ਚੋਣ ਲੜ ਰਹੇ ਹਨ। ਜਦੋਂ ਉਹ ਰਹਿਮਤੁੱਲਾਪੁਰ ਪਿੰਡ ਕੋਲ ਪੁੱਜੇ ਤਾਂ ਸਾਹਮਣੇ ਤੋਂ ਲੋਕਾਂ ਨੇ ਪਥਰਾਅ ਕੀਤਾ।