ਨਵੀਂ ਦਿੱਲੀ, 21 ਮਈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਮਨੁੱਖੀ ਤਸਕਰੀ ਰੋਕਣ ਲਈ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਮਜ਼ੋਰ ਸਮੂਹਾਂ ਤੇ ਖਾਸ ਕਰਕੇ ਅਨਾਥ ਹੋਏ ਬੱਚਿਆਂ ਲਈ ਸਹੂਲਤਾਂ ਦਾ ਢਾਂਚਾ ਮਜ਼ਬੂਤ ਕਰਨ ਨੂੰ ਕਿਹਾ ਹੈ। ਇੱਕ ਬਿਆਨ ’ਚ ਅੱਜ ਕੇਂਦਰ ਨੇ ਕਿਹਾ ਹੈ ਕਿ ਉਹ ਔਰਤਾਂ, ਬੱਚਿਆਂ, ਸੀਨੀਅਰ ਨਾਗਰਿਕਾਂ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਖ਼ਿਲਾਫ਼ ਅਪਰਾਧ ਦੀ ਰਾਖੀ ਤੇ ਉਨ੍ਹਾਂ ਖ਼ਿਲਾਫ਼ ਹੋਣ ਵਾਲੇ ਅਪਰਾਧ ਦੀ ਰੋਕਥਾਮ ਨੂੰ ਪਹਿਲ ਦੇ ਰਹੇ ਹਨ ਅਤੇ ਮਨੁੱਖੀ ਤਸਕਰੀ ਰੋਕਣ ਲਈ ਸੰਸਥਾਈ ਤੰਤਰ ਨੂੰ ਮਜ਼ਬੂਤ ਬਣਾ ਰਹੇ ਹਨ। ਬਿਆਨ ’ਚ ਕਿਹਾ ਗਿਆ, ‘ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੇ ਪੈਣ ਵਾਲੇ ਅਸਰ ਨੂੰ ਧਿਆਨ ’ਚ ਰੱਖਦਿਆਂ ਗ੍ਰਹਿ ਮੰਤਰਾਲੇ ਨੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਮਜ਼ੋਰ ਸਮੂਹਾਂ ਤੇ ਖਾਸ ਕਰਕੇ ਕੋਵਿਡ-19 ਕਾਰਨ ਆਪਣੇ ਮਾਪੇ ਗੁਆਉਣ ਵਾਲੇ ਬੱਚਿਆਂ ਵੱਲ ਧਿਆਨ ਦੇਣ ਨੂੰ ਕਿਹਾ ਹੈ।’ -ਪੀਟੀਆਈ