DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Strike: ਬੈਂਕ ਮੁਲਾਜ਼ਮਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ

ਪੰਜ ਰੋਜ਼ਾ ਹਫ਼ਤੇ ਅਤੇ ਪੈਨਸ਼ਨ ਸਬੰਧੀ ਮੰਗਾਂ ਮੰਨਣ ਦੀ ਅਪੀਲ; ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਪੰਜਾਬ ਨੈਸ਼ਨਲ ਬੈਂਕ ਦੀ ਮੁੰਬਈ ਬ੍ਰਾਂਚ ਵਿੱਚ ਹੜਤਾਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਾ ਹੋਇਆ ਆਗੂ। -ਫੋਟੋ: ਪੀਟੀਆਈ
Advertisement

ਬੈਂਕ ਮੁਲਾਜ਼ਮਾਂ ਨੇ ਹਫ਼ਤੇ ਵਿੱਚ ਪੰਜ ਦਿਨ ਹੀ ਕੰਮ ਕਰਨ ਅਤੇ ਪੈਨਸ਼ਨ ਨਾਲ ਸਬੰਧਤ ਹੋਰ ਮੰਗਾਂ ਲਈ ਅੱਜ ਦੇਸ਼ ਵਿਆਪੀ ਹੜਤਾਲ ਕੀਤੀ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂ ਐੱਫ ਬੀ ਯੂ) ਦੇ ਸੱਦੇ ’ਤੇ ਕੀਤੀ ਗਈ ਇਸ ਹੜਤਾਲ ਵਿੱਚ ਦੇਸ਼ ਭਰ ਦੇ ਤਕਰੀਬਨ ਅੱਠ ਲੱਖ ਕਰਮਚਾਰੀ ਅਤੇ ਅਧਿਕਾਰੀ ਸ਼ਾਮਲ ਹੋਏ।

ਹੜਤਾਲ ਕਾਰਨ ਪੰਜਾਬ, ਦਿੱਲੀ, ਚੇਨੱਈ, ਭੋਪਾਲ, ਸਿਲੀਗੁੜੀ ਅਤੇ ਵਿਜੈਵਾੜਾ ਸਮੇਤ ਦੇਸ਼ ਭਰ ਵਿੱਚ ਬੈਂਕਾਂ ਦਾ ਕੰਮਕਾਜ ਠੱਪ ਰਿਹਾ। ਆਲ ਇੰਡੀਆ ਬੈਂਕ ਐਂਪਲਾਈਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੀ ਐੱਚ ਵੈਂਕਟਾਚਲਮ ਨੇ ਦੱਸਿਆ ਕਿ ਮੁਲਾਜ਼ਮ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਵਾਧੂ ਘੰਟੇ ਕੰਮ ਕਰਨ ਲਈ ਸਹਿਮਤ ਹੋ ਗਏ ਸਨ। ਇਸ ਸਬੰਧੀ ਮਾਰਚ 2024 ਵਿੱਚ ਸਮਝੌਤਾ ਵੀ ਹੋ ਗਿਆ ਸੀ ਪਰ ਉਦੋਂ ਤੋਂ ਸਰਕਾਰ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਕਿਰਤ ਕਮਿਸ਼ਨਰ, ਵਿੱਤ ਮੰਤਰਾਲੇ ਅਤੇ ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ ਬੀ ਏ) ਨਾਲ ਕਈ ਮੀਟਿੰਗਾਂ ਹੋਈਆਂ, ਪਰ ਕੋਈ ਠੋਸ ਭਰੋਸਾ ਨਾ ਮਿਲਣ ਕਾਰਨ ਉਨ੍ਹਾਂ ਨੂੰ ਹੜਤਾਲ ਲਈ ਮਜਬੂਰ ਹੋਣਾ ਪਿਆ ਹੈ।

Advertisement

ਪੱਛਮੀ ਬੰਗਾਲ ਅਤੇ ਗੁਜਰਾਤ ਦੀਆਂ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਅੱਜ-ਕੱਲ੍ਹ ਬੈਂਕਾਂ ਦਾ 90 ਫ਼ੀਸਦੀ ਕੰਮ ਡਿਜੀਟਲ ਹੋ ਰਿਹਾ ਹੈ। ਕੇਂਦਰ ਸਰਕਾਰ ਅਤੇ ਪ੍ਰਾਈਵੇਟ ਕੰਪਨੀਆਂ ਪਹਿਲਾਂ ਹੀ ਪੰਜ ਦਿਨ ਦੇ ਕੰਮ ਦਾ ਨਿਯਮ ਲਾਗੂ ਕਰ ਚੁੱਕੀਆਂ ਹਨ ਪਰ ਬੈਂਕਾਂ ਵਿੱਚ ਹਾਲੇ ਵੀ ਛੇ ਦਿਨ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਪਰਫਾਰਮੈਂਸ ਲਿੰਕਡ ਇਨਸੈਂਟਿਵ ਸਕੀਮ (ਪੀ ਐੱਲ ਆਈ) ਅਤੇ ਪੈਨਸ਼ਨ ਦੇ ਮਸਲੇ ਵੀ ਹੱਲ ਕਰਨ ਦੀ ਮੰਗ ਕੀਤੀ ਹੈ।

Advertisement

ਯੂ ਐੱਫ ਬੀ ਯੂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ 28 ਤੋਂ 30 ਸਤੰਬਰ ਤੱਕ ਤਿੰਨ ਦਿਨ ਦੀ ਹੜਤਾਲ ਕੀਤੀ ਜਾਵੇਗੀ। ਇਸ ਤੋਂ ਬਾਅਦ ਵੀ ਮਸਲਾ ਹੱਲ ਨਾ ਹੋਣ ’ਤੇ 26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ। ਯੂ ਐੱਫ ਬੀ ਯੂ ਵਿੱਚ ਬੈਂਕ ਮੁਲਾਜ਼ਮਾਂ ਦੀਆਂ ਸੱਤ ਪ੍ਰਮੁੱਖ ਜਥੇਬੰਦੀਆਂ ਸ਼ਾਮਲ ਹਨ।

Advertisement
×