ਨਵੀਂ ਦਿੱਲੀ: ਉੱਤਰੀ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਅੱਜ ਰਾਤ 10.20 ਮਿੰਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਤੇਜ਼ ਝਟਕੇ ਮਹਿਸੂਸ ਹੋਣ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵੇਰਵਿਆਂ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ। ਭੂਚਾਲ ਕਰੀਬ 184 ਕਿਲੋਮੀਟਰ ਦੀ ਗਹਿਰਾਈ ਉਤੇ ਆਇਆ ਹੈ। ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹੋਰ ਇਲਾਕਿਆਂ ਵਿੱਚ ਭੂਚਾਲ ਆਉਣ ‘ਤੇ ਲੋਕ ਘਰਾਂ ਤੋਂ ਬਾਹਰ ਆ ਗਏ। ਦੇਰ ਰਾਤ ਤੱਕ ਕਿਸੇ ਨੁਕਸਾਨ ਦੀ ਜਾਣਕਾਰੀ ਨਹੀਂ ਸੀ। -ਰਾਇਟਰਜ਼