ਮੁੰਬਈ: ਮਹਾਰਾਸ਼ਟਰ ਸਾਈਬਰ ਕ੍ਰਾਈਮ ਬ੍ਰਾਂਚ ਨੇ ਟਵਿੱਟਰ ’ਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਹੇਠ ਅੱਜ ਅਹਿਮਦਨਗਰ ਦੀ ਇਕ ਯੂਨੀਵਰਸਿਟੀ ਦੇ 29 ਸਾਲਾ ਪੀਐੱਚਡੀ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਦੋ ਮੋਬਾਈਲ ਫ਼ੋਨ ਅਤੇ ਇੱਕ ਲੈਪਟਾਪ ਵੀ ਬਰਾਮਦ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਸਾਈਬਰ ਸੈੱਲ ਨੂੰ 14 ਅਕਤੂਬਰ ਨੂੰ ਇੱਕ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇੱਕ ਅਣਪਛਾਤੇ ਵਿਅਕਤੀ ਵੱਲੋਂ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਇੱਕ ਖਾਸ ਟਵਿੱਟਰ ਹੈਂਡਲ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਮੁਲਜ਼ਮ ਵਾਈਫਾਈ-ਵੀਪੀਐੱਨ ਦੀ ਵਰਤੋਂ ਕਰ ਰਿਹਾ ਸੀ। -ਪੀਟੀਆਈ