ਵਿਦਿਆਰਥੀਆਂ ਦੀ ਕੁੱਟਮਾਰ
ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਸਕੂਲ ਦੇ 10 ਵਿਦਿਆਰਥੀਆਂ ਨੇ ਸਕੂਲ ਦੇ ਫਿਜ਼ੀਕਲ ਟਰੇਨਿੰਗ ਇੰਸਟਰੱਕਟਰ (ਪੀ ਟੀ ਆਈ) ’ਤੇ ਉਨ੍ਹਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਉਂਦਿਆਂ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ। ਵਿਦਿਆਰਥੀ ਆਪਣੇ ਮਾਤਾ-ਪਿਤਾ ਤੇ ਪਰਿਵਾਰ ਦੇ...
Advertisement
ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਸਕੂਲ ਦੇ 10 ਵਿਦਿਆਰਥੀਆਂ ਨੇ ਸਕੂਲ ਦੇ ਫਿਜ਼ੀਕਲ ਟਰੇਨਿੰਗ ਇੰਸਟਰੱਕਟਰ (ਪੀ ਟੀ ਆਈ) ’ਤੇ ਉਨ੍ਹਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਉਂਦਿਆਂ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ। ਵਿਦਿਆਰਥੀ ਆਪਣੇ ਮਾਤਾ-ਪਿਤਾ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਥਾਣੇ ਪਹੁੰਚੇ। ਪੁਲੀਸ ਨੇ ਅੱਜ ਦੱਸਿਆ ਕਿ ਉਨ੍ਹਾਂ ਦੀ ਸ਼ਿਕਾਇਤ ਦੀ ਢੁੱਕਵੀਂ ਜਾਂਚ ਕੀਤੀ ਜਾਵੇਗੀ। ਸ਼ਿਕਾਇਤਕਰਤਾਵਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਗਈ ਅਤੇ ਖੇਡ ਮੁਕਾਬਲੇ ’ਚ ਹਿੱਸਾ ਲੈਣ ਲਈ ਆਪਣੇ ਮਾਪਿਆਂ ਤੋਂ ਪੈਸੇ ਲਿਆਉਣ ਲਈ ਆਖਿਆ ਗਿਆ। ਕੁਝ ਵਿਦਿਆਰਥੀ ਥਾਣੇ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰੋ ਪਏ ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਵਿਦਿਆਰਥੀਆਂ ਦੇ ਮਾਪਿਆਂ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਮੰਗ ਕੀਤੀ ਹੈ। ਮਾਮਲੇ ਸਬੰਧੀ ਪੱਖ ਜਾਣਨ ਲਈ ਸਬੰਧਤ ਇੰਸਟਰੱਕਟਰ ਨਾਲ ਰਾਬਤਾ ਨਹੀਂ ਹੋ ਸਕਿਆ।
Advertisement
Advertisement