ਮਹਿਲਾ ਡਾਕਟਰ ਖੁਦਕੁਸ਼ੀ ਮਾਮਲੇ ਵਿੱਚ ਦੂਜਾ ਮੁਲਜ਼ਮ ਸਬ ਇੰਸਪੈਕਟਰ ਬਡਾਨੇ ਗ੍ਰਿਫ਼ਤਾਰ
ਪੁਲੀਸ ਸਬ ਇੰਸਪੈਕਟਰ ਗੋਪਾਲ ਬਡਾਨੇ, ਜੋ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਮਹਿਲਾ ਸਰਕਾਰੀ ਡਾਕਟਰ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਮੁਲਜ਼ਮ ਹੈ, ਨੂੰ ਸ਼ਨਿਚਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਡਾਨੇ ਖੁਦਕੁਸ਼ੀ...
ਪੀੜਤਾ ਨੇ ਆਪਣੇ ਹੱਥ 'ਤੇ ਲਿਖੇ ਸੁਸਾਈਡ ਨੋਟ ਵਿੱਚ ਦੋਸ਼ ਲਗਾਇਆ ਹੈ ਕਿ ਪਿਛਲੇ ਪੰਜ ਮਹੀਨਿਆਂ ਤੋਂ ਸਤਾਰਾ ਪੁਲੀਸ ਦੇ ਦੋ ਕਰਮਚਾਰੀਆਂ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ।
Advertisement
ਪੁਲੀਸ ਸਬ ਇੰਸਪੈਕਟਰ ਗੋਪਾਲ ਬਡਾਨੇ, ਜੋ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਮਹਿਲਾ ਸਰਕਾਰੀ ਡਾਕਟਰ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਮੁਲਜ਼ਮ ਹੈ, ਨੂੰ ਸ਼ਨਿਚਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਡਾਨੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਫ਼ਰਾਰ ਸੀ, ਨੇ ਫਲਟਨ ਗ੍ਰਾਮੀਣ ਪੁਲੀਸ ਸਟੇਸ਼ਨ ਅੱਗੇ ਆਤਮ ਸਮਰਪਣ ਕਰ ਦਿੱਤਾ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਦਿਨ ਵਿੱਚ ਪੁਲੀਸ ਨੇ ਮਹਿਲਾ ਡਾਕਟਰ ਦੀ ਕਥਿਤ ਖੁਦਕੁਸ਼ੀ ਦੇ ਸਬੰਧ ਵਿੱਚ ਸਾਫਟਵੇਅਰ ਇੰਜੀਨੀਅਰ ਪ੍ਰਸ਼ਾਂਤ ਬਾਂਕਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਮੱਧ ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਦੇ ਬੀਡ ਜ਼ਿਲ੍ਹੇ ਦੀ ਰਹਿਣ ਵਾਲੀ ਅਤੇ ਸਤਾਰਾ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਡਾਕਟਰ ਵੀਰਵਾਰ ਰਾਤ ਨੂੰ ਫਲਟਨ ਕਸਬੇ ਦੇ ਇੱਕ ਹੋਟਲ ਦੇ ਕਮਰੇ ਵਿੱਚ ਲਟਕੀ ਹੋਈ ਮਿਲੀ ਸੀ।
ਹੱਥ ਤੇ ਲਿਖੇ ਖੁਦਕੁਸ਼ੀ ਨੋਟ ਵਿੱਚ ਉਸ ਨੇ ਦੋਸ਼ ਲਾਇਆ ਕਿ ਪੁਲੀਸ ਸਬ ਇੰਸਪੈਕਟਰ ਗੋਪਾਲ ਬਡਾਨੇ ਨੇ ਕਈ ਵਾਰ ਉਸ ਨਾਲ ਜਬਰ ਜਨਾਹ ਕੀਤਾ, ਜਦੋਂ ਕਿ ਬਾਂਕਰ ਨੇ ਉਸ ਨੂੰ ਮਾਨਸਿਕ ਤੌਰ ਤੇ ਤੰਗ ਕੀਤਾ।
ਦੋਵਾਂ ਖ਼ਿਲਾਫ਼ ਫਲਟਨ ਵਿੱਚ ਜਬਰ ਜਨਾਹ ਅਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ, ਬਾਂਕਰ ਉਸ ਮਕਾਨ ਮਾਲਕ ਦਾ ਪੁੱਤਰ ਹੈ ਜਿੱਥੇ ਡਾਕਟਰ ਰਹਿੰਦੀ ਸੀ।
ਜਾਂਚ ਦੌਰਾਨ ਨਾਮ ਸਾਹਮਣੇ ਆਉਣ ਤੋਂ ਬਾਅਦ ਬਡਾਨੇ ਨੂੰ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਪੀਟੀਆਈ
Advertisement
×

