ਜੈਪੁਰ, 27 ਅਗਸਤਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅੱਜ ਇਥੇ ਸਵਾਈ ਮਾਨ ਸਿੰਘ ਹਸਪਤਾਲ ਵਿੱਚ ਸਫਲਤਾਪੂਰਵਕ ਐਂਜੀਓਪਲਾਸਟੀ ਕੀਤੀ ਗਈ। ਵੀਰਵਾਰ ਰਾਤ ਨੂੰ ਛਾਤੀ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ੍ਰੀ ਗਹਿਲੋਤ ਅੱਜ ਸਵੇਰੇ ਸਵਾਈ ਮਾਨ ਸਿੰਘ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਦੀ ਜਾਂਚ ਕੀਤੀ ਗਈ। ਡਾਕਟਰਾਂ ਅਨੁਸਾਰ ਉਸ ਨੂੰ ਦਿਲ ਨਾਲ ਜੁੜੀ ਬਿਮਾਰੀ ਹੈ। ਮੁੱਖ ਮੰਤਰੀ ਦੇ ਬੁਲਾਰੇ ਨੇ ਟਵੀਟ ਕੀਤਾ ਕਿ ਮੁੱਖ ਮੰਤਰੀ ਦੀ ਐਂਜੀਓਪਲਾਸਟੀ ਸਫਲਤਾਪੂਰਵਕ ਕੀਤੀ ਗਈ ਹੈ।