ਕੋਲਕਾਤਾ, 28 ਫਰਵਰੀ
ਮੁੱਖ ਆਰਥਿਕ ਸਲਾਹਕਾਰ ਕੇ ਵੀ ਸੁਬਰਾਮਨੀਅਨ ਨੇ ਪੈਟਰੋਲੀਅਮ ਪਦਾਰਥਾਂ ਨੂੰ ‘ਗੁੱਡਜ਼ ਐਂਡ ਸਰਵਿਸਿਜ਼ ਟੈਕਸ’ (ਜੀਐੱਸਟੀ) ਦੇ ਦਾਇਰੇ ਹੇਠ ਲਿਆਉਅਣ ਦਾ ਸਮਰਥਨ ਕੀਤਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਸਬੰਧੀ ਫ਼ੈਸਲਾ ਜੀਐੱਸਟੀ ਕੌਂਸਲ ਵੱਲੋਂ ਲਿਆ ਜਾਵੇਗਾ। ਉਨ੍ਹਾਂ ‘ਫਿੱਕੀ- ਐੱਫਐੱਲਓ’ ਦੇ ਮੈਂਬਰਾਂ ਨਾਲ ਗੱਲਬਾਤ ਮੌਕੇ ਕਿਹਾ,‘ਇਹ ਇੱਕ ਚੰਗਾ ਕਦਮ ਹੋਵੇਗਾ ਪਰ ਅੰਤਿਮ ਫ਼ੈਸਲਾ ਜੀਐੱਸਟੀ ਕੌਂਸਲ ਦੇ ਹੱਥ ’ਚ ਹੋਵੇਗਾ।’ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਵੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੈਟਰੋਲੀਅਮ ਪਦਾਰਥਾਂ ਨੂੰ ਜੀਐੱਸਟੀ ਦੇ ਘੇਰੇ ਹੇਠ ਲਿਆਉਣ ਲਈ ਕਿਹਾ ਹੈ। -ਪੀਟੀਆਈ