ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਕੋਚਿੰਗ ਸੈਂਟਰ ਵਿੱਚ ਨੀਟ ਦੀ ਤਿਆਰੀ ਕਰ ਰਹੀ 19 ਸਾਲਾ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਅਧਿਆਪਕ ਨੇ ਉਸ ਨੂੰ ਖ਼ੁਦਕੁਸ਼ੀ ਕਰਨ ਤੋਂ ਬਚਾਅ ਲਿਆ। ਪੁਲੀਸ ਨੇ ਦੱਸਿਆ ਕਿ...
Advertisement
ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਕੋਚਿੰਗ ਸੈਂਟਰ ਵਿੱਚ ਨੀਟ ਦੀ ਤਿਆਰੀ ਕਰ ਰਹੀ 19 ਸਾਲਾ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਅਧਿਆਪਕ ਨੇ ਉਸ ਨੂੰ ਖ਼ੁਦਕੁਸ਼ੀ ਕਰਨ ਤੋਂ ਬਚਾਅ ਲਿਆ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਅੱਜ ਮਹੇਸ਼ ਨਗਰ ਥਾਣਾ ਖੇਤਰ ਦੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮਹੇਸ਼ ਨਗਰ ਵਿੱਚ ‘ਪੀਜੀ’ ਵਿੱਚ ਰਹਿਣ ਵਾਲੀ ਵਿਦਿਆਰਥਣ ਕੋਚਿੰਗ ਸੈਂਟਰ ਵਿੱਚ ਨੀਟ ਦੀ ਤਿਆਰੀ ਕਰ ਰਹੀ ਹੈ। ਦੁਪਹਿਰ ਸਮੇਂ ਉਹ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ ’ਤੇ ਚੜ੍ਹ ਗਈ ਅਤੇ ਛਾਲ ਮਾਰਨ ਦੀ ਕੋਸ਼ਿਸ਼ ਕੀਤੀ। ਸੜਕ ’ਤੇ ਮੌਜੂਦ ਲੋਕਾਂ ਨੇ ਵਿਦਿਆਰਥਣ ਨੂੰ ਅਜਿਹਾ ਕਰਦੇ ਦੇਖਿਆ ਤਾਂ ਰੌਲਾ ਪਾ ਦਿੱਤਾ। ਇਸ ਮਗਰੋਂ ਸੰਸਥਾ ਦਾ ਅਧਿਆਪਕ ਫੌਰੀ ਛੱਤ ’ਤੇ ਚੜ੍ਹਿਆ ਅਤੇ ਉਸ ਨੂੰ ਬਚਾਅ ਲਿਆ।
Advertisement
Advertisement
×